Breaking News
Home / ਭਾਰਤ / ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਲਿਖੀ ਚਿੱਠੀ

ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਲਿਖੀ ਚਿੱਠੀ

ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਚਿੱਠੀ ਲਿਖੀ ਹੈ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਲੈਂਸ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਿਹਾਰ ਦੀ ਰਾਜਧਾਨੀ ਪਟਨਾ ਵਿਚ ਵਿਰੋਧੀ ਧਿਰਾਂ ਦੀ 23 ਜੂਨ ਨੂੰ ਹੋ ਰਹੀ ਬੈਠਕ ਤੋਂ ਪਹਿਲਾਂ ਇਹ ਚਿੱਠੀ ਲਿਖੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਅੱਜ ਦਿੱਲੀ ਵਿੱਚ ਹੋ ਰਿਹਾ ਹੈ, ਕੱਲ੍ਹ ਨੂੰ ਦੂਜੇ ਰਾਜਾਂ ਵਿੱਚ ਵੀ ਹੋ ਸਕਦਾ ਹੈ। ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਨੇਤਾ ਨਿਤੀਸ਼ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਟੱਕਰ ਦੇਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਸ਼ੁੱਕਰਵਾਰ 23 ਜੂਨ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਸੱਦੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੀਟਿੰਗ ਵਿੱਚ ਰਾਜ ਸਭਾ ’ਚ ਕੇਂਦਰ ਦੇ ਆਰਡੀਨੈਂਸ ਬਿੱਲ ਨੂੰ ਪਾਸ ਨਾ ਕਰਨ ਬਾਰੇ ਪਹਿਲ ਦੇ ਆਧਾਰ ’ਤੇ ਚਰਚਾ ਹੋਣੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦਿੱਲੀ ਦਾ ਆਰਡੀਨੈਂਸ ਇਕ ਤਜਰਬਾ ਹੈ, ਜੇ ਇਹ ਸਫਲ ਰਿਹਾ ਤਾਂ ਕੇਂਦਰ ਸਰਕਾਰ ਗੈਰ-ਭਾਜਪਾ ਰਾਜਾਂ ਲਈ ਵੀ ਇਸੇ ਤਰ੍ਹਾਂ ਦਾ ਆਰਡੀਨੈਂਸ ਲਿਆ ਕੇ ਸੂਬਾ ਸਰਕਾਰ ਦਾ ਅਧਿਕਾਰ ਖੋਹ ਲਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪ੍ਰਧਾਨ ਮੰਤਰੀ 33 ਰਾਜਪਾਲਾਂ ਅਤੇ ਉਪ ਰਾਜਪਾਲਾਂ ਰਾਹੀਂ ਸਾਰੀਆਂ ਰਾਜ ਸਰਕਾਰਾਂ ਨੂੰ ਚਲਾਉਣਗੇ। ਇਸ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਇਕਜੁੱਟ ਹੋਣਾ ਜ਼ਰੂਰੀ ਹੈ।

Check Also

ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ

ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …