Breaking News
Home / ਪੰਜਾਬ / ਅੰਤਰਰਾਸ਼ਟਰੀ ਪੱਧਰ ’ਤੇ ਮਨਾਇਆ ਗਿਆ 9ਵਾਂ ਯੋਗ ਦਿਵਸ

ਅੰਤਰਰਾਸ਼ਟਰੀ ਪੱਧਰ ’ਤੇ ਮਨਾਇਆ ਗਿਆ 9ਵਾਂ ਯੋਗ ਦਿਵਸ

ਨਰਿੰਦਰ ਮੋਦੀ ਨੇ ਯੋਗ ਰਾਹੀਂ ਵਿਰੋਧ ਨੂੰ ਖਤਮ ਕਰਨ ਦਾ ਸੱਦਾ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਪੱਧਰ ’ਤੇ 9ਵਾਂ ਯੋਗ ਦਿਵਸ ਮਨਾਇਆ ਗਿਆ। ਭਾਰਤ ਤੇ ਹੋਰ ਮੁਲਕਾਂ ਵਿੱਚ ਵੀ ਲੋਕਾਂ ਨੇ ਵਧ ਚੜ੍ਹ ਕੇ ਯੋਗ ਦਿਵਸ ਮਨਾਇਆ। ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਦੇ ਹਰ ਸੂਬੇ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ’ਚ ਯੋਗ ਦਿਵਸ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਭਾਰਤ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਯੋਗ ਦੀ ਪਰਿਭਾਸ਼ਾ ਦਿੰਦੇ ਹੋਏ ਸਾਡੇ ਰਿਸ਼ੀਆਂ ਅਤੇ ਮਹਾਪੁਰਸ਼ਾਂ ਨੇ ਕਿਹਾ ਹੈ ਕਿ ਜੋ ਜੋੜਦਾ ਹੈ ਉਹ ਯੋਗ ਹੈ। ਇਸ ਲਈ ਯੋਗ ਦਾ ਇਹ ਫੈਲਾਅ ਇਸ ਵਿਚਾਰ ਦਾ ਵਿਸਤਾਰ ਹੈ ਕਿ ਸਾਰਾ ਸੰਸਾਰ ਇੱਕ ਪਰਿਵਾਰ ਦੇ ਰੂਪ ਵਿੱਚ ਸ਼ਾਮਲ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਤੋਂ ਵੀਡੀਓ ਸੰਦੇਸ਼ ਵਿਚ ਕਿਹਾ ਕਿ ਯੋਗ ਗਲੋਬਲ ਸਪਰਿਟ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 8 ਸਾਲਾਂ ਤੋਂ ਪੀਐਮ ਮੋਦੀ ਭਾਰਤ ਵਿਚ ਲੋਕਾਂ ਦੇ ਵਿਚਕਾਰ ਯੋਗ ਕਰਕੇ ਯੋਗ ਦਿਵਸ ਮਨਾਉਂਦੇ ਆਏ ਹਨ। ਇਸ ਵਾਰ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੌਰੇ ਤੇ ਹਨ ਅਤੇ ਉਨ੍ਹਾਂ ਨੇ ਵੀਡੀਓ ਸੰਦੇਸ਼ ਰਾਹੀਂ ਭਾਰਤ ਵਾਸੀਆਂ ਨੂੰ ਯੋਗ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …