ਕਿਹਾ : ਸਿੱਖ ਸੰਗਤਾਂ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ ਸੀਐਮ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਨੂੰ ਲੈ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਸਿੱਖ ਸੰਗਤਾਂ ਵਿਚ ਮੁੱਖ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਮੰਗ ਕੀਤੀ ਭਗਵੰਤ ਮਾਨ ਜਨਤਕ ਤੌਰ ’ਤੇ ਸਿੱਖ ਸੰਗਤਾਂ ਤੋਂ ਮੁਆਫ਼ੀ ਮੰਗਣ। ਜੇਕਰ ਮੁੱਖ ਮੰਤਰੀ ਭਗਵੰਤ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਪ੍ਰਤੀ ਮੁਆਫ਼ੀ ਨਹੀਂ ਮੰਗਦੇ ਤਾਂ ਉਹ ਸ੍ਰੀ ਅਕਾਲ ਤਖਤ ਸਾਹਿਬ ’ਤੇ ਇਸ ਸਬੰਧੀ ਸ਼ਿਕਾਇਤ ਦੇਣਗੇ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਕ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਬੇਹੱਦ ਸ਼ਰਮਨਾਕ ਅਤੇ ਘਟੀਆ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਲੇਟ ਫਾਰਮ ਤੋਂ ਸਿੱਖਾਂ ਦਾ ਮਜ਼ਾਕ ਉਡਾਇਆ ਜੋ ਉਮਰ ਭਰ ਦਰਜ ਰਹੇਗਾ। ਉਧਰ ਭਾਜਪਾ ਆਗੂ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮਤਰੀ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਨੇ ਜਿਸ ਤਰ੍ਹਾਂ ਵਿਧਾਨ ਸਭਾ ’ਚ ਦਾੜ੍ਹੀ ਨੂੰ ਲੈ ਕੇ ਟਿੱਪਣੀਆਂ ਕੀਤੀਆਂ ਹਨ ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਖ ਧਰਮ ਵਿਚ ਕਰਾਰਾਂ ਦੀ ਕਿੰਨੀ ਮਹੱਤਤਾ ਹੈ ਅਤੇ ਪੰਜ ਕਰਾਰਾਂ ਵਿਚ ਕੇਸ ਵੀ ਆਉਂਦੇ ਹਨ। ਇਸ ਲਈ ਕਿਸੇ ਦੀ ਵੀ ਦਾੜ੍ਹੀ ਨੂੰ ਲੈ ਕੇ ਇਸ ਤਰ੍ਹਾਂ ਟਿੱਪਣੀ ਕਰਨਾ ਗਲਤ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …