ਤਿੰਨ ਮਹੀਨਿਆਂ ਲਈ ਨੰਦ ਲਾਲ ਸ਼ਰਮਾ ਦੀ ਹੋਈ ਨਿਯੁਕਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਨੇ ਇਕ ਹੁਕਮ ਜਾਰੀ ਕਰਦਿਆਂ ਨੰਦ ਲਾਲ ਸ਼ਰਮਾ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਦਾ ਐਡੀਸ਼ਨਲ ਚਾਰਜ ਸੌਂਪ ਦਿੱਤਾ ਹੈ। ਉਨ੍ਹਾਂ ਨੂੰ 1 ਜੁਲਾਈ ਤੋਂ 3 ਮਹੀਨੇ ਲਈ ਨਿਯੁਕਤ ਕੀਤਾ ਗਿਆ ਹੈ। ਨੰਦ ਲਾਲ ਸ਼ਰਮਾ ਇਸ ਵੇਲੇ ਸਤਲੁਜ ਵਿਧੁਤ ਨਿਗਮ ਲਿਮਟਿਡ ਦੇ ਚੇਅਰਮੈਨ ਹਨ ਜੋ ਪਹਿਲੀ ਜੁਲਾਈ ਤੋਂ ਬੀਬੀਐਮਬੀ ਦੇ ਚੇਅਰਮੈਨ ਦਾ ਵਾਧੂ ਚਾਰਜ ਸੰਭਾਲਣਗੇ। ਜ਼ਿਕਰਯੋਗ ਹੈ ਕਿ ਬੀਬੀਐਮਬੀ ਦੇ ਮੌਜੂਦਾ ਚੇਅਰਮੈਨ ਸੰਜੈ ਸ੍ਰੀਵਾਸਤਵਾ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ, ਜੋ ਪਹਿਲਾਂ ਸੈਂਟਰਲ ਰੈਗੂਲੇਟਰੀ ਅਥਾਰਿਟੀ ਵਿਚ ਮੁੱਖ ਇੰਜਨੀਅਰ ਸਨ। ਇਹ ਵੀ ਚਰਚਾ ਚੱਲ ਰਹੀ ਹੈ ਕਿ ਪੰਜਾਬ ਸਰਕਾਰ ਬੀਬੀਐੱਮਬੀ ਦੇ ਮਾਮਲੇ ਵਿਚ ਚੁੱਪ ਹੈ ਅਤੇ ਕੇਂਦਰ ਸਰਕਾਰ ਲਗਾਤਾਰ ਇਸ ਵਿਚ ਘੁਸਪੈਠ ਕਰਨ ਵਿਚ ਲੱਗੀ ਹੋਈ ਹੈ। ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਕੋਲੋਂ ਬੀਬੀਐੱਮਬੀ ਦੀ ਸਥਾਈ ਪ੍ਰਤੀਨਿਧਤਾ ਵੀ ਖੋਹ ਲਈ ਹੈ ਅਤੇ ਇਹ ਮੈਂਬਰ ਲਾਉਣ ਵਾਸਤੇ ਸ਼ਰਤਾਂ ਵੀ ਅਜਿਹੀਆਂ ਨਿਰਧਾਰਿਤ ਕੀਤੀਆਂ ਹਨ ਜਿਸ ਵਿਚ ਪੰਜਾਬ ਤੋਂ ਕੋਈ ਵੀ ਇੰਜਨੀਅਰ ਯੋਗ ਨਹੀਂ ਹੋ ਸਕਦਾ। ਇਹ ਵੀ ਦੱਸਣਯੋਗ ਹੈ ਕਿ ਕੇਂਦਰ ਬੀਬੀਐੱਮਬੀ ਦੀ ਸੁਰੱਖਿਆ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫੈਸਲਾ ਪਹਿਲਾਂ ਹੀ ਲੈ ਚੁੱਕਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …