ਜੰਜੂਆ ਨੂੰ ਯੂਪੀਐਸਸੀ ਕੋਲੋਂ ਐਕਸਟੈਂਸ਼ਨ ਮਿਲਣ ਦੀ ਸੰਭਾਵਨਾ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਆਉਂਦੀ 30 ਜੂਨ ਨੂੰ ਰਿਟਾਇਰ ਹੋ ਰਹੇ ਹਨ। ਪੰਜਾਬ ਸਰਕਾਰ ਜੰਜੂਆ ਲਈ ਐਕਸਟੈਂਸ਼ਨ ਚਾਹੁੰਦੀ ਸੀ, ਪਰ ਯੂਪੀਐਸਸੀ ਉਨ੍ਹਾਂ ਨੂੰ ਐਕਸਟੈਂਸ਼ਨ ਦੇਣ ਦੇ ਮੂਡ ਵਿਚ ਨਹੀਂ ਦਿਸ ਰਹੀ ਹੈ। ਇਸ ਨੂੰ ਦੇਖਦੇ ਹੋਏ ਵੀ.ਕੇ. ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਅਹੁਦੇ ਦੇ ਲਈ ਅਪਲਾਈ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਚੀਫ ਸੈਕਟਰੀ ਜਾਂ ਪੰਜਾਬ ਸਰਕਾਰ ਵਲੋਂ ਇਸ ਬਾਰੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਪੰਜਾਬ ਸਰਕਾਰ ਵਲੋਂ ਨਵੇਂ ਚੀਫ ਸੈਕਟਰੀ ਦੇ ਅਹੁਦੇ ਲਈ ਕਿਸੇ ਅਹਿਮ ਅਫਸਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਲਈ ਪੰਜਾਬ ਸਰਕਾਰ ਨੇ ਅਫਸਰਾਂ ਦੀ ਲਿਸਟ ਵੀ ਤਿਆਰ ਕਰਨੀ ਸ਼ੁਰੂੁ ਕਰ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਜਾ ਰਹੀ ਆਈਏਐਸ ਅਧਿਕਾਰੀਆਂ ਦੀ ਲਿਸਟ ਵਿਚ ਵੀ.ਕੇ ਜੰਜੂਆ ਤੋਂ ਬਾਅਦ ਐਡੀਸ਼ਨਲ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਕੇ.ਏ.ਪੀ. ਸਿਨ੍ਹਾ ਦਾ ਨਾਮ ਸਭ ਤੋਂ ਉਪਰ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਈਏਐਸ ਲੌਬੀ ਵਿਚ ਵੀ ਇਨ੍ਹਾਂ ਦੋ ਅਫਸਰਾਂ ਦੇ ਨਾਵਾਂ ਸਬੰਧੀ ਜ਼ਿਆਦਾ ਚਰਚਾ ਚੱਲ ਰਹੀ ਹੈ। ਪਰ ਅਜੇ ਤੱਕ ਸਰਕਾਰ ਵਲੋਂ ਇਸ ਸਬੰਧੀ ਕੁਝ ਵੀ ਨਹੀਂ ਕਿਹਾ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਜੰਜੂਆ ਨੂੰ ਐਕਸਟੈਂਸ਼ਨ ਦੁਆ ਸਕੇਗੀ ਜਾਂ ਫਿਰ ਉਨ੍ਹਾਂ ਦੀ ਜਗ੍ਹਾ ਕੋਈ ਹੋਰ ਅਫਸਰ ਚੀਫ ਸੈਕਟਰੀ ਬਣੇਗਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …