28.1 C
Toronto
Sunday, October 5, 2025
spot_img
Homeਪੰਜਾਬਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ...

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੱਲੋਂ ਦਸਤਾਰ ਕੀਤੀ ਗਈ ਭੇਂਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਦਸਤਾਰ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਵਲੋਂ ਸਿੰਘ ਸਾਹਿਬ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ। ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਵੀਰਵਾਰ ਨੂੰ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਸਣੇ ਪੰਥਕ ਆਗੂਆਂ, ਸੰਤ ਮਹਾਂਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋਈਆਂ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ੍ਰੀ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਸੰਨ 1989 ’ਚ ਗ੍ਰੰਥੀ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਇਸੇ ਦੌਰਾਨ 21 ਅਪ੍ਰੈਲ 2014 ਨੂੰ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ ਸੀ। ਧਿਆਨ ਰਹੇ ਕਿ ਲੰਘੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਲਗਾਉਣ ਸਬੰਧੀ ਫੈਸਲਾ ਲਿਆ ਗਿਆ ਸੀ।

 

RELATED ARTICLES
POPULAR POSTS