0.8 C
Toronto
Thursday, January 8, 2026
spot_img
Homeਭਾਰਤਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ

ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ

30 ਜੂਨ ਨੂੰ ਸੰਭਾਲਣਗੇ ਅਹੁਦਾ
ਨਵੀਂ ਦਿੱਲੀ : ਛੱਤੀਸਗੜ੍ਹ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਰਵੀ ਸਿਨਹਾ ਨੂੰ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਮੌਜੂਦ ਰਾਅ ਚੀਫ ਸਾਮੰਤ ਕੁਮਾਰ ਗੋਇਲ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਤੋਂ ਬਾਅਦ ਰਵੀ ਸਿਨਹਾ ਵੀ ਇਸੇ ਦਿਨ ਹੀ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। ਰਵੀ ਸਿਨਹਾ ਦੋ ਸਾਲ ਲਈ ਇਸ ਅਹੁਦੇ ‘ਤੇ ਬਣੇ ਰਹਿਣਗੇ। ਜ਼ਿਕਰਯੋਗ ਹੈ ਕਿ 1988 ਬੈਚ ਦੇ ਆਈਪੀਐਸ ਅਧਿਕਾਰੀ ਰਵੀ ਸਿਨਹਾ ਵਰਤਮਾਨ ਸਮੇਂ ਕੈਬਨਿਟ ਸਕੱਤਰੇਤ ਵਿਚ ਵਿਸ਼ੇਸ਼ ਸਕੱਤਰ ਦੇ ਅਹੁਦੇ ‘ਤੇ ਕਾਰਜਸ਼ੀਲ ਹਨ।

 

RELATED ARTICLES
POPULAR POSTS