5 C
Toronto
Sunday, April 12, 2026
spot_img
Homeਦੁਨੀਆਬਰਤਾਨਵੀ ਸੰਸਦ ਮੈਂਬਰ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ

ਬਰਤਾਨਵੀ ਸੰਸਦ ਮੈਂਬਰ ਢੇਸੀ ਵੱਲੋਂ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ

ਯੂਕੇ ਤੇ ਪੰਜਾਬ ਦਰਮਿਆਨ ਹਵਾਈ ਸੰਪਰਕ ਵਧਾਉਣ ਲਈ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਬਰਤਾਨੀਆ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਚੁਣੇ ਗਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਭਾਰਤ ਵਿੱਚ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨਾਲ ਬਰਤਾਨੀਆ ਦੀ ਸੰਸਦ ਵਿੱਚ ਉਸਾਰੂ ਮੀਟਿੰਗ ਹੋਈ। ਇਸ ਸਬੰਧੀ ਢੇਸੀ ਹੋਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ, ਵਪਾਰ ਅਤੇ ਸੈਰ-ਸਪਾਟੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਹੈ। ਇਸਦੇ ਨਾਲ ਹੀ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ, ਜ਼ਮੀਨਾਂ ਦੇ ਵਿਵਾਦ, ਅਤੇ ਮਨੁੱਖੀ ਅਧਿਕਾਰਾਂ ਦੇ ਸਨਮਾਨ ਨਾਲ ਸੰਬੰਧਿਤ ਡਾਇਸਪੋਰਾ ਦੀਆਂ ਚਿੰਤਾਵਾਂ ਦਾ ਵੀ ਮਾਮਲਾ ਉਠਾਇਆ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਕੇ ਅਤੇ ਪੰਜਾਬ ਦਰਮਿਆਨ ਹੋਰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਫੌਰੀ ਲੋੜ ਹੈ। ਮੁਲਾਕਾਤ ਦੌਰਾਨ ਢੇਸੀ ਨੇ ਦੁਹਰਾਇਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਲ ਵੀ ਵੱਖ-ਵੱਖ ਅੰਤਰਰਾਸ਼ਟਰੀ ਏਅਰਲਾਈਨਾਂ ਨਾਲ ਯੂ.ਕੇ. ਅਤੇ ਪੰਜਾਬ ਵਿਚਕਾਰ ਸਿੱਧੀ ਹਵਾਈ ਸੰਪਰਕ ਲਈ ਅਣਥੱਕ ਵਕਾਲਤ ਕਰਦੇ ਆ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿੱਧੀਆਂ ਉਡਾਣਾਂ ਸਦਕਾ ਯੂਕੇ ਅਤੇ ਯੂਰਪ ਵਿੱਚ ਰਹਿੰਦੇ ਵੱਡੇ ਐਨਆਰਆਈ ਭਾਈਚਾਰੇ ਨੂੰ ਬਹੁਤ ਲਾਭ ਹੋਵੇਗਾ, ਜਿਸ ਨਾਲ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸੁਖਾਲੇ ਤਰੀਕੇ ਨਾਲ ਜਾ ਸਕਣਗੇ। ਇਸ ਤੋਂ ਇਲਾਵਾ, ਭਾਰਤ ਦੇ ਉੱਤਰੀ ਖੇਤਰ ਨਾਲ ਬਿਹਤਰ ਹਵਾਈ ਸੰਪਰਕ ਉੱਤਰੀ ਰਾਜਾਂ ਦੇ ਯਾਤਰੀਆਂ ਲਈ ਸੁਖਾਲੀ ਯਾਤਰਾ ਦੇ ਬਦਲ ਦੀ ਸਹੂਲਤ ਪ੍ਰਦਾਨ ਹੋ ਸਕੇਗੀ ਜਿਸ ਨਾਲ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਅਜ਼ੀਜ਼ਾਂ ਕੋਲ ਆਸਾਨੀ ਨਾਲ ਆ-ਜਾ ਸਕਣਗੇ।

 

RELATED ARTICLES
POPULAR POSTS