17.1 C
Toronto
Monday, September 28, 2026
spot_img
Homeਪੰਜਾਬਕੁਸ਼ਲਦੀਪ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ 5 ਜੁਲਾਈ ਤੱਕ ਵਧੀ

ਕੁਸ਼ਲਦੀਪ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ 5 ਜੁਲਾਈ ਤੱਕ ਵਧੀ

ਕੁਸ਼ਲਦੀਪ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ 5 ਜੁਲਾਈ ਤੱਕ ਵਧੀਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ਫਰੀਦਕੋਟ ਅਦਾਲਤ ‘ਚ ਇਲਾਕਾ ਮੈਜਿਸਟਰੇਟ ਨੇ 5 ਜੁਲਾਈ ਤੱਕ ਵਧਾ ਦਿੱਤੀ ਹੈ। ਕੁਸ਼ਲਦੀਪ ਕਿੱਕੀ ਢਿੱਲੋਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸੇ ਦਰਮਿਆਨ ਸਾਬਕਾ ਵਿਧਾਇਕ ਦੇ ਕਰੀਬੀ ਸਾਥੀ ਤੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਰਾਜਵਿੰਦਰ ਸਿੰਘ ਨੇ ਇੱਥੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕਰਕੇ ਗ੍ਰਿਫ਼ਤਾਰੀ ਉੱਪਰ ਰੋਕ ਦੀ ਮੰਗ ਕੀਤੀ ਹੈ। ਅਦਾਲਤ ਰਾਜਵਿੰਦਰ ਦੀ ਜ਼ਮਾਨਤ ਅਰਜ਼ੀ ਉੱਪਰ 27 ਜੂਨ ਨੂੰ ਸੁਣਵਾਈ ਕਰੇਗੀ। ਸੂਤਰਾਂ ਅਨੁਸਾਰ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਖਿਲਾਫ਼ ਪੜਤਾਲ ਮੁਕੰਮਲ ਕਰ ਲਈ ਹੈ ਤੇ ਕਦੇ ਵੀ ਚਲਾਨ ਪੇਸ਼ ਹੋ ਸਕਦਾ ਹੈ।

 

RELATED ARTICLES
POPULAR POSTS