23.3 C
Toronto
Sunday, October 5, 2025
spot_img
Homeਪੰਜਾਬਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ

ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ

ਜਾਂਚ ਰਿਪੋਰਟ ‘ਚ ਲਿਖਿਆ ਕਿ ਏਜੰਟਾਂ ਰਾਹੀਂ ਸ਼ਰ੍ਹੇਆਮ ਚੱਲ ਰਹੀ ਹੈ ਰਿਸ਼ਵਤਖੋਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਹੈ। ਇਸੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਦੀਆਂ ਤਹਿਸੀਲਾਂ ਦੀ ਜਾਂਚ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਹੈ।
ਇਸ ਰਿਪੋਰਟ ‘ਚ ਵਿਜੀਲੈਂਸ ਵੱਲੋਂ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ ਜੋ ਭ੍ਰਿਸ਼ਟਾਚਾਰ ਵਿਚ ਲਿਪਤ ਹਨ। ਇਨ੍ਹਾਂ ‘ਚ ਤਹਿਸੀਲਦਾਰ, ਨਾਇਬ ਤਹਿਸੀਲ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਸ਼ਾਮਲ ਹਨ।
ਵਿਜੀਲੈਂਸ ਨੇ ਰਿਪੋਰਟ ‘ਚ ਲਿਖਿਆ ਕਿ ਸ਼ਰ੍ਹੇਆਮ ਏਜੰਟਾਂ ਰਾਹੀਂ ਰਿਸ਼ਵਤਖੋਰੀ ਦਾ ਧੰਦਾ ਚੱਲ ਰਿਹਾ ਹੈ। ਰਿਪੋਰਟ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਰਿਸ਼ਵਤਖੋਰੀ ਦਾ ਇਹ ਧੰਦਾ ਕੋਡ ਵਰਡ ਦੇ ਜਰੀਏ ਚਲਾਇਆ ਜਾ ਰਿਹਾ ਹੈ। ਵਸੀਕਾ ਨਵੀਸ ਅਤੇ ਅਰਜੀ ਨਵੀਸ ਰਜਿਸਟਰੀ ‘ਤੇ ਕੋਡ ਵਰਡ ਪਾ ਦਿੰਦੇ ਹਨ ਅਤੇ ਉਸੇ ਅਨੁਸਾਰ ਦਿਨ ਭਰ ‘ਚ ਹੋਈ ਕੁਲੈਕਸ਼ਨ ਦਾ ਹਿੱਸਾ ਸ਼ਾਮ ਨੂੰ ਤਹਿਸੀਲਦਾਰ ਕੋਲ ਪਹੁੰਚ ਜਾਂਦਾ ਹੈ।
ਮੁੱਖ ਸਕੱਤਰ ਨੂੰ ਭੇਜੀ ਗਈ ਰਿਪੋਰਟ ‘ਚ ਕਿਹਾ ਗਿਆ ਹੈ ਕਿ ਤਹਿਸੀਲਾਂ ‘ਚ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ। ਸ਼ਹਿਰੀ ਖੇਤਰਾਂ ਦੀ ਸੰਪਤੀ ਨੂੰ ਪੇਂਡੂ ਖੇਤਰਾਂ ‘ਚ ਦਿਖਾ ਕੇ ਅਤੇ ਕਮਰਸ਼ੀਅਲ ਸੰਪਤੀ ਨੂੰ ਰਿਹਾਇਸ਼ੀ ਦਿਖਾ ਕੇ ਉਨ੍ਹਾਂ ਦੀਆਂ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਪੰਜਾਬ ਸਰਕਾਰ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਇਹ ਸਾਰੀ ਖੇਡ ਤਹਿਸੀਲਦਾਰ ਆਪਣੇ ਏਜੰਟਾਂ ਰਾਹੀਂ ਖੇਡ ਰਹੇ ਹਨ।

 

RELATED ARTICLES
POPULAR POSTS