ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਸਿੱਖ ਧਰਮ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰੇ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿਚ ਪੈਦਾ ਹੋਈਆਂ ਨਵੀਆਂ ਚੁਣੌਤੀਆਂ ਤੇ ਅਸਲ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਲਈ ਅਜਿਹਾ ਵਿਵਾਦ ਛੇੜ ਰਹੀ ਹੈ। ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਸਿੱਖ ਗੁਰਦੁਆਰਾ ਐਕਟ 1925 ਦੇਸ਼ ਦੀ ਪਾਰਲੀਮੈਂਟ ਅਧੀਨ ਹੈ, ਪੰਜਾਬ ਸਰਕਾਰ ਤੇ ਵਿਧਾਨ ਸਭਾ ਇਸ ਵਿੱਚ ਸੋਧ ਨਹੀਂ ਕਰ ਸਕਦੀਆਂ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …