Breaking News
Home / ਦੁਨੀਆ / ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਕੈਨੇਡਾ ’ਚ ਗਿ੍ਰਫ਼ਤਾਰ

ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਕੈਨੇਡਾ ’ਚ ਗਿ੍ਰਫ਼ਤਾਰ

ਜਲੰਧਰ ’ਚ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਸੀ ਬਿ੍ਰਜੇਸ਼ ਮਿਸ਼ਰਾ
ਟੋਰਾਂਟੋ/ਬਿਊਰੋ ਨਿਊਜ਼ : ਫਰਜ਼ੀ ਦਸਤਾਵੇਜ਼ਾਂ ’ਤੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਜਲੰਧਰ ਦੇ ਏਜੰਟ ਬਿ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਬਿ੍ਰਜੇਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਉਦੋੀ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਮਿਸ਼ਰਾ ਨੂੰ ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਨੇ ਫੜ ਲਿਆ। ਜ਼ਿਕਰਯੋਗ ਹੈ ਕਿ ਬਿ੍ਰਜੇਸ਼ ਮਿਸ਼ਰਾ ਜਲੰਧਰ ਵਿਚ ਇਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿਚ ਪੰਜਾਬੀ ਵਿਦਿਆਰਥੀ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ ’ਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ। ਉਨ੍ਹਾਂ ਨੇ ਕੈਨੇਡਾ ਦੀ ਪੀਆਰ ਲਈ ਅਰਜ਼ੀ ਦਾਖਲ ਕੀਤੀ, ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਵੀ ਫਰਜੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਸਨ, ਜਿਸ ਨੂੰ ਲੈ ਕੇ ਹੜਕੰਪ ਮਚਿਆ ਹੋਇਆ ਹੈ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰ ਪਿਚਾਈ ਸਣੇ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ

ਮੋਦੀ ਨੇ ਭਾਰਤ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ‘ਤੇ ਦਿੱਤਾ ਜ਼ੋਰ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …