ਕਿਹਾ ; ਪੰਜਾਬ ਵਿਚ ਕਾਨੂੰਨ ਵਿਵਸਥਾ ਬਿਹਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਚਿੰਤਾਜਨਕ ਦੱਸਿਆ ਸੀ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਵਾਬ ਦਿੱਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਕਿਸੇ ਨੇ ਰਾਜਨਾਥ ਸਿੰਘ ਨੂੰ ਪੰਜਾਬ ਬਾਰੇ ਗਲਤ ਜਾਣਕਾਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਸਮੇਂ ਪੰਜਾਬ ਦੀ ਕਾਨੂੰਨ ਵਿਵਸਥਾ ਕਾਫੀ ਬਿਹਤਰ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਜੋ ਅਮਨ, ਪਿਆਰ, ਸ਼ਾਂਤੀ, ਭਾਈਚਾਰਾ ਅਤੇ ਕਾਨੂੰਨ ਵਿਵਸਥਾ ਹੈ, ਅਜਿਹੀ ਕਾਨੂੰਨ ਵਿਵਸਥਾ ਪੰਜਾਬ ਨੇ ਕਈ ਦਹਾਕਿਆਂ ਤੋਂ ਨਹੀਂ ਦੇਖੀ ਸੀ। ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਮਹੱਤਵਪੂਰਨ ਸੂਬੇ ਮਣੀਪੁਰ ਵਿਚ ਬੁਰਾ ਹਾਲ ਹੈ ਅਤੇ ਰੱਖਿਆ ਮੰਤਰੀ ਨੂੰ ਮਣੀਪੁਰ ਵੱਲ ਧਿਆਨ ਦੇਣਾ ਚਾਹੀਦਾ ਹੈ।