Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਮਿਸਰ ਦਾ ਸਰਵਉਚ ਰਾਜ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਮਿਸਰ ਦਾ ਸਰਵਉਚ ਰਾਜ ਸਨਮਾਨ

ਰਾਸ਼ਟਰਪਤੀ ਨੇ ਦਿੱਤਾ ‘ਆਰਡਰ ਆਫ ਦਿ ਨਾਇਲ’ ਪੁਰਸਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਕਾਹਿਰਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਆਰਡਰ ਆਫ ਦਿ ਨਾਇਲ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ‘ਆਰਡਰ ਆਫ ਦਿ ਨਾਇਲ’ ਮਿਸਰ ਦਾ ਸਰਵਉਚ ਸਰਕਾਰੀ ਸਨਮਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਕਾਹਿਰਾ ਵਿਚ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਮੁਲਾਕਾਤ ਕੀਤੀ ਅਤੇ ਵਪਾਰ, ਨਿਵੇਸ਼ ਤੇ ਊਰਜਾ ਸਬੰਧਾਂ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਤ ਕਰਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਅਲ-ਸੀਸੀ ਨੇ ਰਾਸ਼ਟਰਪਤੀ ਭਵਨ ਵਿਚ ਮੋਦੀ ਦਾ ਸਵਾਗਤ ਕੀਤਾ, ਜਿੱਥੇ ਦੋਵਾਂ ਆਗੂਆਂ ਨੇ ਮੀਟਿੰਗ ਵੀ ਕੀਤੀ। ਇਸ ਦੌਰਾਨ ਕਈ ਦੁਵੱਲੇ ਸਮਝੌਤਿਆਂ ’ਤੇ ਦਸਤਖਤ ਕੀਤੇ ਗਏ। ਜ਼ਿਕਰਯੋਗ ਹੈ ਕਿ ਮੋਦੀ ਮਿਸਰ ਦੇ ਦੋ ਦਿਨਾਂ ਦੌਰੇ ’ਤੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੀ ਰਾਜਧਾਨੀ ਕਾਹਿਰਾ ਵਿਚ ਪਹਿਲੇ ਵਿਸ਼ਵ ਯੁੱਧ ਵਿਚ ਸਰਵਉਚ ਬਲੀਦਾਨ ਦੇਣ ਵਾਲੇ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਅਲ-ਹਕੀਮ ਮਸਜਿਦ ਵੀ ਗਏ।

 

Check Also

ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ

ਅਦਾਲਤ ਨੇ ਕਿਹਾ : ਜਿਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਇਆ, ਉਨ੍ਹਾਂ ਬਾਰੇ ਦਿਓ ਜਾਣਕਾਰੀ ਨਵੀਂ ਦਿੱਲੀ/ਬਿਊਰੋ …