ਅਮਰੀਕਾ ਅਤੇ ਮਿਸਰ ਦਾ ਕੀਤਾ 6 ਦਿਨ ਦਾ ਦੌਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਿਦੇਸ਼ ਯਾਤਰਾ ਤੋਂ ਐਤਵਾਰ ਦੇਰ ਰਾਤ ਭਾਰਤ ਪਰਤੇ। ਦੇਸ਼ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਹੋਰ ਭਾਜਪਾ ਨੇਤਾਵਾਂ ਕੋਲੋਂ ਪੁੱਛਿਆ ਕਿ ਭਾਰਤ ਵਿਚ ਕੀ ਹੋ ਰਿਹਾ ਹੈ। ਧਿਆਨ ਰਹੇ ਕਿ ਪੀਐਮ ਨਰਿੰਦਰ ਮੋਦੀ ਦੇ ਸਵਾਗਤ ਲਈ ਏਅਰਪੋਰਟ ’ਤੇ ਭਾਜਪਾ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਅਤੇ ਮਿਸਰ ਦੇ 6 ਦਿਨਾਂ ਦੌਰੇ ਤੋਂ ਬਾਅਦ ਦੇਸ਼ ਪਰਤੇ ਹਨ। ਉਨ੍ਹਾਂ ਨੇ ਇਸ ਦੌਰੇ ਦੌਰਾਨ ਕਈ ਇਤਿਹਾਸਕ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ। ਦਿੱਲੀ ਹਵਾਈ ਅੱਡੇ ’ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਭਾਜਪਾ ਪ੍ਰਧਾਨ ਨੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਆਗੂ ਹਰਸ਼ਵਰਧਨ, ਹੰਸ ਰਾਜ ਹੰਸ ਅਤੇ ਗੌਤਮ ਗੰਭੀਰ ਵੀ ਮੌਜੂਦ ਸਨ। ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੋਰਾਂ ਦਾ ਇਹ ਬਹੁਤ ਸਫਲ ਦੌਰਾ ਸੀ। ਭਾਜਪਾ ਨੇਤਾ ਹੰਸ ਰਾਜ ਹੰਸ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦੇ ਹਾਂ ਅਤੇ ਕਹਿੰਦੇ ਹਾਂ ਕਿ ਤੁਸੀਂ ਪੂਰੀ ਦੁਨੀਆ ’ਚ ਮਸ਼ਹੂਰ ਹੋ ਗਏ ਹੋ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …