ਵਿਨੇਸ਼, ਸਾਕਸ਼ੀ ਤੇ ਬਜਰੰਗ ਨੇ ਨਿਆਂ ਲੈਣ ਲਈ ਧਰਨੇ ਲਾਉਣ ਦੇ ਦਾਅਵੇ ਨੂੰ ਕੀਤਾ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲੈਣ ਲਈ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਸੜਕਾਂ ’ਤੇ ਨਹੀਂ ਬਲਕਿ ਅਦਾਲਤ ’ਚ ਲੜਾਈ ਲੜਨਗੇ। ਇਸ ਤੋਂ ਪਹਿਲਾਂ ਪਹਿਲਵਾਨਾਂ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਖਿਲਾਫ ਮੁੜ ਸੜਕਾਂ ’ਤੇ ਪ੍ਰਦਰਸ਼ਨ ਸ਼ੁਰੂੁ ਕਰ ਸਕਦੇ ਹਨ। ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਬਿ੍ਰਜ ਭੂਸ਼ਣ ਖਿਲਾਫ ਚਾਰਜਸ਼ੀਟ ਦਾਖਲ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਜਿਨਸ਼ੀ ਸੋਸ਼ਣ ਦੇ ਮਾਮਲੇ ਵਿੱਚ ਨਿਆਂ ਮਿਲਣ ਤੱਕ ਲੜਾਈ ਜਾਰੀ ਰੱਖਣਗੇ ਪਰ ਇਹ ਲੜਾਈ ਹੁਣ ਅਦਾਲਤ ਵਿੱਚ ਲੜੀ ਜਾਵੇਗੀ ਸੜਕਾਂ ’ਤੇ ਨਹੀਂ। ਧਿਆਨ ਰਹੇ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲੇ ਵਿਚ ਪਹਿਲਵਾਨਾਂ ਨੇ ਕਈ ਦਿਨ ਨਵੀਂ ਦਿੱਲੀ ਵਿਖੇ ਧਰਨਾ ਵੀ ਲਗਾ ਰੱਖਿਆ ਸੀ। ਪਹਿਲਵਾਨਾਂ ਦੇ ਇਸ ਧਰਨੇ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ ਸੀ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …