Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਗੁਰਦੁਆਰਾ ਸੋਧ ਬਿੱਲ ਰੱਦ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਗੁਰਦੁਆਰਾ ਸੋਧ ਬਿੱਲ ਰੱਦ

ਪੰਜਾਬ ਸਰਕਾਰ ਖਿਲਾਫ ਮੋਰਚਾ ਸ਼ੁਰੂ ਕਰਨ ਦੀ ਚਿਤਾਵਨੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਅੱਜ ਅੰਮਿ੍ਰਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਅਤੇ ਇਕਸੁਰ ਨਾਲ ਰੱਦ ਕਰ ਦਿੱਤਾ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਨੁਕਾਤੀ ਏਜੰਡਾ ’ਤੇ ਸੱਦੇ ਹੰਗਾਮੀ ਜਨਰਲ ਇਜਲਾਸ ਵਿਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਅਤੇ ਇਸਦਾ ਸਖ਼ਤ ਵਿਰੋਧ ਕੀਤਾ ਗਿਆ। ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪਾਸ ਕੀਤੇ ਬਿੱਲ ਨੂੰ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਜੀਪੀਸੀ ਦੇ ਇਜਲਾਸ ਨੂੰ ਖਾਨਾਪੂਰਤੀ ਦੱਸਿਆ ਸੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਕੁਲਦੀਪ ਕੁਮਾਰ ਅਤੇ ਸਾਹਰਾਮ ਪਹਿਲਵਾਨ ਦੇ ਰੋਡ ਸ਼ੋਅ ’ਚ ਵੀ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ …