ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ (PSTCL) ਲਈ ਨਵੇਂ ਡਾਇਰੈਕਟਰ ਪ੍ਰਬੰਧਕੀ ਨਿਯੁਕਤ ਕੀਤੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਸਬੀਰ ਸਿੰਘ ਨੂੰ ਪੀਐਸਪੀਸੀਐਲ ਦਾ ਡਾਇਰੈਕਟਰ ਤੇ ਨੇਮ ਚੰਦ ਨੂੰ ਪੀਐਸਟੀਸੀਐਲ ਦਾ ਡਾਇਰੈਕਟਰ ਥਾਪਿਆ ਗਿਆ ਹੈ। ਡਾਇਰੈਕਟਰ ਦੇ ਅਹੁਦੇ ਲਈ ਦੋ ਸਾਲ ਦੀ ਨਿਯੁਕਤੀ ਕੀਤੀ ਗਈ ਹੈ। ਧਿਆਨ ਰਹੇ ਕਿ ਨੇਮ ਚੰਦ ਮਾਨਸਾ ਦੇ ਸ਼ਹਿਰ ਸਰਦੂਲਗੜ੍ਹ ਤੇ ਜਸਬੀਰ ਸਿੰਘ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਹਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …