6.7 C
Toronto
Thursday, November 6, 2025
spot_img
Homeਪੰਜਾਬਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਦੋ ਦਿਨਾਂ ਦੀ ਹੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਠੇਕੇ ’ਤੇ ਕੰਮ ਕਰ ਰਹੇ ਡਰਾਈਵਰ ਅਤੇ ਕੰਡਕਟਰ ਹੜਤਾਲ ’ਤੇ ਹਨ। ਇਸ ਲਈ ਸੂਬੇ ਵਿਚ 3 ਹਜ਼ਾਰ ਬੱਸਾਂ ਦਾ ਪਹੀਆ ਜਾਮ ਰਿਹਾ। ਅੱਜ ਮੰਗਲਵਾਰ ਤੋਂ ਦੋ ਦਿਨਾਂ (27 ਅਤੇ 28 ਜੂਨ) ਲਈ ਇਹ ਹੜਤਾਲ ਕੀਤੀ ਗਈ ਹੈ। ਪੰਜਾਬ ਰੋਡਵੇਜ਼, ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਹ ਹੜਤਾਲ ਦੋ ਦਿਨਾਂ ਲਈ ਕੀਤੀ ਗਈ ਹੈ, ਜਿਸ ਦਾ ਬਕਾਇਦਾ ਪਹਿਲਾਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ, ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਕਰਕੇ ਇਸ ਹੜਤਾਲ ਨੂੰ ਮਜ਼ਬੂਰਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਯੂਨੀਅਨ ਵੱਲੋਂ ਹੋਰ ਲਟਕਦੀਆਂ ਮੰਗਾਂ ਸਮੇਤ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਯੂਨੀਅਨ ਵੱਲੋਂ ਭਲਕੇ 28 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਵੀ ਕੀਤਾ ਜਾਵੇਗਾ। ਉਧਰ ਇਸ ਹੜਤਾਲ ਨਾਲ ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਸਭ ਤੋਂ ਵੱਧ ਪ੍ਰੇਸ਼ਾਨੀ ਮਹਿਲਾਵਾਂ ਨੂੰ ਹੋਈ ਹੈ, ਜਿਨ੍ਹਾਂ ਨੂੰ ਸਰਕਾਰੀ ਬੱਸਾਂ ਵਿੱਚ ਬਿਲਕੁਲ ਮੁਫ਼ਤ ਸਫਰ ਦੀ ਸੁਵਿਧਾ ਹੈ।

 

RELATED ARTICLES
POPULAR POSTS