0.9 C
Toronto
Wednesday, January 7, 2026
spot_img
Homeਖੇਡਾਂਕ੍ਰਿਕਟ ਵਿਸ਼ਵ ਕੱਪ 2023 ਦਾ ਸ਼ਡਿਊਲ ਆਈਸੀਸੀ ਨੇ ਕੀਤਾ ਜਾਰੀ

ਕ੍ਰਿਕਟ ਵਿਸ਼ਵ ਕੱਪ 2023 ਦਾ ਸ਼ਡਿਊਲ ਆਈਸੀਸੀ ਨੇ ਕੀਤਾ ਜਾਰੀ

ਭਾਰਤ ਅਤੇ ਪਾਕਿਸਤਾਨ ਦਰਮਿਆਨ 15 ਅਕਤੂਬਰ ਨੂੰ ਖੇਡਿਆ ਜਾਵੇਗਾ ਮੈਚ
ਮੁੰਬਈ/ਬਿਊਰੋ ਨਿਊਜ਼ : ਇਸ ਸਾਲ ਹੋਣ ਵਾਲੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਈਸੀਸੀ ਨੇ ਅੱਜ ਮੰਗਲਵਾਰ ਨੂੰ ਮੁੰਬਈ ’ਚ ਇਕ ਪ੍ਰੈਸ ਕਾਨਫਰੰਸ ਕਰਕੇ ਕ੍ਰਿਕਟ ਵਿਸ਼ਵ ਕੱਪ ਦੇ ਸ਼ਡਿਊਲ ਸਬੰਧੀ ਐਲਾਨ ਕੀਤਾ। ਇਸ ਮੌਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਅਤੇ ਸ੍ਰੀਲੰਕਾ ਦੇ ਸਾਬਕਾ ਦਿੱਗਜ਼ ਸਪਿੰਨਰ ਗੇਂਦਬਾਜ਼ ਮੁੱਥਈਆ ਮੁਰਲੀਧਰਨ ਨਹੀਂ ਪਹੁੰਚੇ। 46 ਦਿਨ ਤੱਕ ਚੱਲਣ ਵਾਲੇ ਇਕ ਦਿਨਾ ਕ੍ਰਿਕਟ ਵਿਸ਼ਵ ਕੱਪ ਦੀ ਸ਼ੁਰੂਆਤ 5 ਅਕਤੂਬਰ 2023 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਇੰਗਲੈਂਡ ਅਤੇ ਨਿਊਜ਼ੀਲੈਂਡ ਦਰਮਿਆਨ ਖੇਡੇ ਜਾਣ ਵਾਲੇ ਮੁਕਾਬਲੇ ਨਾਲ ਹੋਵੇਗੀ। ਜਦਕਿ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲੇ 19 ਨਵੰਬਰ ਨੂੰ ਅਹਿਮਦਾਬਾਦ ਸਥਿਤ ਨਰਿੰਦਰ ਮੋਦੀ ਸਟੇਡੀਅਮ ਵਿਚ ਹੀ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਇਸ ਕ੍ਰਿਕਟ ਵਿਸ਼ਵ ਕੱਪ ਵਿਚ ਇਕ-ਦੂਜੇ ਕੱਟੜ ਵਿਰੋਧੀ ਭਾਰਤ ਅਤੇ ਪਾਕਿਸਤਾਨ ਦਰਮਿਆਨ 15 ਅਕਤੂਬਰ ਨੂੰ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਵਿਸ਼ਵ ਕੱਪ 2023 ਦੇ ਹੋਣ ਵਾਲੇ ਮੁਕਾਬਲੇ 12 ਸ਼ਹਿਰਾਂ ਵਿਚ ਖੇਡੇ ਜਾ ਸਕਦੇ ਹਨ ਜਿਨ੍ਹਾਂ ’ਚ ਅਹਿਮਦਾਬਾਦ, ਬੇਂਗਲੁਰੂ, ਚੇਨਈ, ਦਿੱਲੀ, ਧਰਮਸ਼ਾਲਾ, ਗੁਹਾਟੀ, ਹੈਦਰਾਬਾਦ, ਕੋਲਕਾਤਾ, ਲਖਨਊ, ਇੰਦੌਰ, ਮੁੰਬਈ ਅਤੇ ਰਾਜਕੋਟ ਸ਼ਹਿਰਾਂ ਦੇ ਨਾਂ ਸ਼ਾਮਲ ਹਨ।

RELATED ARTICLES

POPULAR POSTS