ਕਿਹਾ : ਬੰਦੇ ਭਾਰਤ ਟਰੇਨਾਂ ਦੇ ਚੱਲਣ ਨਾਲ ਰੇਲ ਸੰਪਰਕ ਹੋਵੇਗਾ ਹੋਰ ਵਧੀਆ
ਭੋਪਾਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਭੂਪਾਲ ਵਿਖੇ ਪਹੁੰਚੇ ਹੈ। ਜਿੱਥੇ ਉਨ੍ਹਾਂ ਨੇ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟਰ, ਗੋਆ, ਬਿਹਾਰ ਅਤੇ ਝਾਰਖੰਡ ਦਰਮਿਆਨ ਰੇਲ ਸੰਪਰਕ ਵਧਾਉਣ ਲਈ 5 ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਪ੍ਰਧਾਨ ਮੰਤਰੀ ਨੇ ਪਹਿਲਾਂ ਰਾਂਚੀ-ਪਟਨਾ, ਧਾਰਵਾੜ-ਕੇ ਐਸ ਆਰ ਬੇਂਗਲੁਰੂ ਅਤੇ ਗੋਆ-ਮੁੰਬਈ ਐਕਸਪ੍ਰੈਸ ਟਰੇਨ ਨੂੰ ਵਰਚੂਅਲੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬਾਅਦ ’ਚ ਉਨ੍ਹਾਂ ਮੱਧ ਪ੍ਰਦੇਸ਼ ਲਈ ਦੋ ਬੰਦੇ ਭਾਰਤ ਐਕਸਪ੍ਰੈਸ ਟਰੇਨਾਂ ਭੋਪਾਲ-ਇੰਦੌਰ ਅਤੇ ਰਾਨੀ ਕਮਲਾਪਤੀ-ਜਬਲਪੁਰ ਟਰੇਨ ਨੂੰ ਝੰਡੀ ਦਿਖਾਈ। ਇਹ ਦੋਵੇਂ ਟਰੇਨਾਂ ਇਕੱਠੀਆਂ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਇਹ ਟਰੇਨਾਂ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟ, ਗੋਆ, ਬਿਹਾਰ ਅਤੇ ਝਾਰਖੰਡ ਦਰਮਿਆਨ ਰੇਲਵੇ ਕਨੈਕਟੀਵਿਟੀ ’ਚ ਸੁਧਾਰ ਲਿਆਉਣਗੀਆਂ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਕਿ ਜਦੋਂ ਵੀ ਪਾਰਟੀ ਦੀ ਗੱਲ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਦੇ ਵੀ ਕਿਸੇ ਵੀ ਪਾਰਟੀ ਵਰਕਰ ਨੂੰ ਸਮਾਂ ਦੇਣ ਤੋਂ ਇਨਕਾਰ ਨਹੀਂ ਕਰਦੇ। ਉਹ ਇਕ ਚੰਗੇ ਪ੍ਰਸ਼ਾਸਕ ਦੇ ਨਾਲ-ਨਾਲ ਵਧੀਆ ਸੰਗਠਨਕਰਤਾ ਵੀ ਹਨ। ਜੇਪੀ ਨੱਢਾ ਨੇ ਅੱਗੇ ਕਿਹਾ ਕਿ ਪਾਰਟੀ ਅਤੇ ਦੇਸ਼ ਨੂੰ ਦੁਨੀਆ ਦੇ ਨਕਸ਼ੇ ’ਤੇ ਖੜ੍ਹਾ ਕਰਨ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਕੀਤਾ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …