0.8 C
Toronto
Thursday, January 8, 2026
spot_img
Homeਪੰਜਾਬਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ

ਡਾ. ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ

ਪੁਰਸਕਾਰ-2023’
ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਐਲਾਨ
ਜਲੰਧਰ : ਪ੍ਰਸਿੱਧ ਪੰਜਾਬੀ ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਡਾਕਟਰ ਬਿਕਰਮ ਸਿੰਘ ਘੁੰਮਣ ਨੂੰ ਮਿਲੇਗਾ ‘ਸਾਹਿਤ ਸਦਭਾਵਨਾ ਪੁਰਸਕਾਰ 2023’। ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਵਲੋਂ ਦਿੱਤੇ ਜਾਣ ਵਾਲੇ ਇਸ ਪੁਰਸਕਾਰ ਵਿੱਚ ਇੱਕੀ ਹਜ਼ਾਰ ਰੁਪਏ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ। ਇਹ ਐਲਾਨ ਅੱਜ ਇਥੇ ਸੁਸਾਇਟੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਮੀਤ ਪ੍ਰਧਾਨ ਮੁਖਤਿਆਰ ਸਿੰਘ ਕਹਾਣੀਕਾਰ, ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਸਿੰਘ ਸੁੰਨੜ ਨੇ ਕੀਤਾ। ਇਹ ਸਾਂਝਾ ਬਿਆਨ ਜਾਰੀ ਕਰਦਿਆਂ ਸੁਸਾਇਟੀ ਦੇ ਮੀਡੀਆ ਸਕੱਤਰ ਡਾਕਟਰ ਦਰਸ਼ਨ ਸਿੰਘ ਆਸ਼ਟ ਨੇ ਦੱਸਿਆ ਕਿ ਡਾਕਟਰ ਘੁੰਮਣ ਨੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲਈ ਲੰਮੀ ਘਾਲਣਾ ਕਰਕੇ ਇਸ ਨੂੰ ਇਕ ਵੱਕਾਰੀ ਸੰਸਥਾ ਵਜੋਂ ਸਥਾਪਿਤ ਕੀਤਾ ਅਤੇ ਦਰਜਨਾਂ ਪੁਸਤਕਾਂ ਦੀ ਪ੍ਰਕਾਸ਼ਨਾ ਕਰਕੇ ਲੋੜਵੰਦ ਲੇਖਕਾਂ ਦੀ ਅਥਾਹ ਸਹਾਇਤਾ ਕੀਤੀ। ਉਨ੍ਹਾਂ ਦੀ ਇਸ ਸੇਵਾ ਨੂੰ ਮੁੱਖ ਰੱਖ ਕੇ ਹੀ ਇਹ ਪੁਰਸਕਾਰ ਦਿੱਤਾ ਜਾ ਰਿਹਾ ਹੈ।
ਡਾਕਟਰ ਆਸ਼ਟ ਨੇ ਸੁਸਾਇਟੀ ਦੇ ਡਾਇਰੈਕਟਰਾਂ ਪ੍ਰੋ. ਸੁਰਜੀਤ ਜੱਜ, ਰਵਿੰਦਰਪਾਲ, ਜਗੀਰ ਸਿੰਘ ਨੂਰ, ਡਾਕਟਰ ਰਣਜੀਤ ਕੌਰ, ਡਾਕਟਰ ਉਮਿੰਦਰ ਜੌਹਲ, ਅਮਨਜੀਤ ਕੌਰ ਅਤੇ ਪਰਮਜੀਤ ਕੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸੁਸਾਇਟੀ ਦੇ ਸਮੂਹ ਮੈਂਬਰਾਂ ਦੀ ਭਾਵਨਾ ਦਾ ਸਤਿਕਾਰ ਕਰਦੇ ਹੋਏ ਡਾਕਟਰ ਘੁੰਮਣ ਨੂੰ ਇਹ ਪੁਰਸਕਾਰ ਦਿੱਤੇ ਜਾਣ ਦਾ ਫ਼ੈਸਲਾ ਲਿਆ।

RELATED ARTICLES
POPULAR POSTS