Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਮੂੰਗੀ ਦੀ ਸਫ਼ਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦੀ ਕੀਤੀ ਮੰਗ
ਮੁਹਾਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਮੋਹਾਲੀ ਵਿਖੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਆਏ ਕਿਸਾਨਾਂ ਦੇ ਜਥੇ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਤਰ ਹੋਏ ਅਤੇ ਇਥੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਲੰਮੀ ਚਰਚਾ ਕੀਤੀ ਗਈ। ਇਸ ਤੋਂ ਬਾਅਦ ਇਕੱਤਰ ਹੋਏ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ ਕੀਤਾ ਪ੍ਰੰਤੂ ਮੁਹਾਲੀ ਪੁਲੀਸ ਨੇ ਕਿਸਾਨਾਂ ਨੂੰ ਫੇਜ-7 ਦੇ ਟਰੈਫਿਕ ਲਾਈਟ ’ਤੇ ਹੀ ਰੋਕ ਲਿਆ। ਇਸ ਪ੍ਰਦਰਸ਼ਨ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਲਗਭਗ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਆਪਣੇ-ਆਪਣੇ ਵਿਚਾਰ ਵੀ ਸਾਂਝੇ ਕੀਤੇ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …