ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਭਾਅ ’ਚ ਕੀਤੇ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸੀਜਨ 2023-24 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਦੇ ਨਾਲ ਗੰਨੇ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਹ ਗੰਨੇ ਦਾ ਉਹ ਭਾਅ ਜੋ ਕਿਸਾਨਾਂ ਨੂੰ ਖੰਡ ਮਿੱਲਾਂ ਦਿੱਤਾ ਜਾਂਦਾ ਹੈ ਅਤੇ ਗੰਨੇ ਦਾ ਸੀਜ਼ਨ ਅਕਤੂਬਰ ਮਹੀਨੇ ਤੋਂ ਸ਼ੁਰੂ ਹੋ ਜਾਂਦਾ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਗੰਨੇ ਦੀ ਘੱਟੋ-ਘੱਟ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਸੀਜ਼ਨ 2023-24 ਲਈ ਗੰਨੇ ਦੀ ਐਫਆਰਪੀ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਜਦਕਿ ਪਿਛਲੇ ਸੀਜਨ ਵਿਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁੰਇਟਲ ਸੀ। ਉਨ੍ਹਾਂ ਇਹ ਵੀ ਦੱਸਿਆ ਸਾਲ 2014-15 ਵਿਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ ਜੋ ਵਧ ਕੇ 2023-24 ਤੱਕ 315 ਰੁਪਏ ਪ੍ਰਤੀ ਕੁਇੰਟਲ ਤੱਕ ਪਹੰੁਚ ਗਈ ਹੈ। ਉਧਰ ਪੰਜਾਬ ਅਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਗਏ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …