Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਦਿੱਤੀ ਵਧਾਈ

ਭਾਰਤ ਭਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਭਰ ਵਿੱਚ ਅੱਜ ਵੀਰਵਾਰ ਨੂੰ ਈਦ-ਉਲ-ਅਜ਼ਹਾ ਦੇ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿਚ ਏਕਤਾ ਅਤੇ ਸਦਭਾਵਨਾ ਬਣਾਈ ਰੱਖੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਈਦ-ਉਲ-ਅਜ਼ਹਾ ਦੀਆਂ ਸ਼ੁੱਭਕਾਮਨਾਵਾਂ। ਇਹ ਦਿਨ ਸਾਰਿਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਸਾਡੇ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਵੀ ਬਣੀ ਰਹੇ। ਈਦ ਮੁਬਾਰਕ! ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਕੁਵੈਤ ਦੇ ਨੇਤਾਵਾਂ ਅਤੇ ਲੋਕਾਂ ਨੂੰ ਵੀ ਵਧਾਈ ਦਿੱਤੀ। ਪੀਐਮ ਮੋਦੀ ਨੇ ਕੁਵੈਤ ਦੇ ਅਮੀਰ ਸ਼ੇਖ ਨਵਾਫ, ਕੁਵੈਤ ਦੇ ਕ੍ਰਾਊਨ ਪਿ੍ਰੰਸ ਸ਼ੇਖ ਮਿਸ਼ਾਲ, ਕੁਵੈਤ ਦੇ ਪ੍ਰਧਾਨ ਮੰਤਰੀ ਸ਼ੇਖ ਅਹਿਮਦ ਨਵਾਫ ਅਤੇ ਕੁਵੈਤ ਦੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਜ਼ਹਾ ਦੇ ਤਿਉਹਾਰ ਮੌਕੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਨੂੰ ਵੀ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਇਹ ਪਵਿੱਤਰ ਤਿਉਹਾਰ ਭਾਰਤ ਅਤੇ ਬੰਗਲਾਦੇਸ਼ ਦੇ ਲੋਕਾਂ ਨੂੰ ਹੋਰ ਵੀ ਨੇੜੇ ਲਿਆਵੇਗਾ।

Check Also

ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ

ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ …