Breaking News
Home / ਪੰਜਾਬ / ਪਾਕਿ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਜਥਾ ਪਰਤਿਆ ਭਾਰਤ

ਪਾਕਿ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਜਥਾ ਪਰਤਿਆ ਭਾਰਤ

ਲਾਹੌਰ ਦੀ ਮਹੱਤਵਪੂਰਨ ਸੜਕ ਦਾ ਨਾਮ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ
ਅਟਾਰੀ/ਬਿਊਰੋ ਨਿਊਜ਼
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਰਤ ਆਇਆ ਹੈ। ਪਾਕਿਸਤਾਨ ਤੋਂ ਪਰਤੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਤੋਂ ਬਾਅਦ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਲਾਹੌਰ ਵਿਖੇ ਵੀਰਵਾਰ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ ਈ.ਟੀ.ਪੀ.ਬੀ. ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਸਾਂਝੇ ਪੰਜਾਬ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਲਾਹੌਰ ਦੀ ਮਹੱਤਵਪੂਰਨ ਸੜਕ ਅਤੇ ਇਮਾਰਤ ਦਾ ਨਾਂਅ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਸਿੱਖ ਆਗੂਆਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਸਨ।

 

Check Also

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਵਾਤਾਵਰਨ ਸਬੰਧੀ ਏਜੰਡਾ

ਫਰੀਦਕੋਟ ਨੂੰ ਹਰਿਆ-ਭਰਿਆ ਬਣਾਉਣ ਦਾ ਕੀਤਾ ਸੰਕਲਪ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ …