Breaking News
Home / ਪੰਜਾਬ / ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ’ਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਸੀ। ਕਾਂਗਰਸ ਦੀ ਟਿਕਟ ’ਤੇ ਖਰੜ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਪੰਜਾਬ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਰਹੇ ਅਤੇ ਇਲਾਕੇ ਦੀ ਤਰੱਕੀ ਲਈ ਕਾਫੀ ਸਖ਼ਤ ਮਿਹਨਤ ਕੀਤੀ। ਆਪਣੇ ਜੀਵਨ ਕਾਲ ਦੌਰਾਨ ਉਹ ਸਰਬੋਤਮ ਬੁਲਾਰੇ ਹੋਣ ਦੇ ਨਾਲ ਨਾਲ ਵਧੀਆ ਹਾਜ਼ਰ ਜਵਾਬੀ ਦੇ ਲਈ ਵੀ ਜਾਣੇ ਜਾਂਦੇ ਸਨ। ਬੀਰਦਵਿੰਦਰ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਣੇ ਹੋਰ ਬਹੁਤ ਸਾਰੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …