Breaking News
Home / ਪੰਜਾਬ / ਪੰਜਾਬ ਪੁਲਿਸ ਦੇ ਬਰਖਾਸਤ ਅਧਿਕਾਰੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਪੁਲਿਸ ਦੇ ਬਰਖਾਸਤ ਅਧਿਕਾਰੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧੀਆਂ

ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਜਿਸ ਨਾਲ ਸਾਬਕਾ ਪੁਲਿਸ ਅਧਿਕਾਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਜਜੀਤ ਸਿੰਘ ਨੇ ਸੁਪਰੀਮ ਕੋਰਟ ਵਿਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਰਾਹੀਂ ਐੱਸਟੀਐਫ ਵੱਲੋਂ ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਜਾਂਚ ਏਜੰਸੀ ਦੇ ਹਵਾਲੇ ਕੀਤੇ ਜਾਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਬੀ.ਡੀ. ਨਾਗਰਤਨਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਰਾਜਜੀਤ ਸਿੰਘ ਦੀਆਂ ਸਮੁੱਚੀਆਂ ਦਲੀਲਾਂ ਨੂੰ ਰੱਦ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕਰਨ ਲਈ ਆਖਦਿਆਂ ਵਿਸ਼ੇਸ਼ ਲੀਵ ਪਟੀਸ਼ਨ ਰੱਦ ਕਰ ਦਿੱਤੀ। ਜਾਣਕਾਰੀ ਅਨੁਸਾਰ ਬਰਖਾਸਤ ਪੁਲਿਸ ਅਧਿਕਾਰੀ ਨੇ ਆਪਣੀ ਵਿਸ਼ੇਸ਼ ਲੀਵ ਪਟੀਸ਼ਨ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਲ 2018 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਚਾਰ ਰਿਪੋਰਟਾਂ ਨੂੰ ਇੱਕਤਰਫ਼ਾ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਸੀ। ਇਨ੍ਹਾਂ ਰਿਪੋਰਟਾਂ ਦੇ ਅਧਾਰ ’ਤੇ ਹੀ ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ਨੂੰ ਬਰਖਾਸਤ ਕਰਕੇ ਨਸ਼ਿਆਂ ਦੀ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …