ਮੋਦੀ ਨੇ ਕਿਹਾ : ਭਾਰਤ ਅਤੇ ਅਮਰੀਕਾ ਵਿਚਾਲੇ ਦੋਸਤੀ ਵਿਸ਼ਵ ਦੇ ਹਿੱਤ ‘ਚ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਬੰਧਾਂ ‘ਚੋਂ ਇਕ ਹੈ। ਬਾਇਡਨ ਦੀ ਟਿੱਪਣੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਦੋਸਤੀ ਵਿਸ਼ਵ ਹਿੱਤ ‘ਚ ਹੈ ਅਤੇ ਇਹ ਸਾਡੇ ਗ੍ਰਹਿ ਨੂੰ ਨਾ ਸਿਰਫ ਬਿਹਤਰ, ਸਗੋਂ ਹੋਰ ਟਿਕਾਊ ਵੀ ਬਣਾਏਗੀ।