1 ਜੁਲਾਈ ਨੂੰ ਸੰਭਾਲਣਗੇ ਅਹੁਦਾ
ਚੰਡੀਗੜ੍ਹ : ਸੀਨੀਅਰ ਆਈਏਐਸ ਅਫਸਰ ਅਨੁਰਾਗ ਵਰਮਾ ਪੰਜਾਬ ਦੇ ਨਵੇਂ ਚੀਫ ਸੈਕਟਰੀ ਹੋਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਨੁਰਾਗ ਵਰਮਾ ਆਉਂਦੀ 1 ਜੁਲਾਈ ਨੂੰ ਅਹੁਦਾ ਵੀ ਸੰਭਾਲ ਲੈਣਗੇ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਰਾਗ ਵਰਮਾ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਹਨ। ਉਹ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਦੱਸਣਯੋਗ ਹੈ ਕਿ ਵਿਜੇ ਕੁਮਾਰ ਜੰਜੂਆ ਆਉਂਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …