Breaking News
Home / ਪੰਜਾਬ / ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਲਈ ਹਾਂ ਤਿਆਰ : ਬੀਬੀ ਜਗੀਰ ਕੌਰ

ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਲਈ ਹਾਂ ਤਿਆਰ : ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਗੁਰਦੁਆਰਾ ਸੋਧ ਬਿੱਲ ਗੁਰੂ ਘਰ ਦੇ ਪ੍ਰਬੰਧ ਵਿੱਚ ਸਿੱਧੀ ਦਖ਼ਲ-ਅੰਦਾਜ਼ੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਦੀ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਖਿਲਾਫ਼ ਚੁੱਪ ਧਾਰੀ ਬੈਠਾ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਦਰ ਝਾਤੀ ਮਾਰਨ। ਇਹ ਮਸਲਾ ਸਿਰਫ ਇੱਕ ਟੀਵੀ ਚੈਨਲ ਦਾ ਏਕਾਧਿਕਾਰ ਖਤਮ ਕਰਨ ਦਾ ਨਹੀਂ ਸਗੋਂ ਇਕ ਪਰਿਵਾਰ ਦੇ ਹਿੱਤਾਂ ਲਈ ਪੰਥਕ ਸੋਚ ਤੇ ਸਿਧਾਂਤ ਨੂੰ ਤਿਲਾਂਜਲੀ ਦੇਣ ਵਾਲਾ ਹੈ। ਸ਼੍ਰੋਮਣੀ ਕਮੇਟੀ ‘ਚ ਸਰਕਾਰੀ ਦਖਲ ਨੂੰ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਉਹ ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ।

 

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …