Breaking News
Home / ਪੰਜਾਬ / ਪੰਜਾਬ ’ਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਸੀ ਆਖਰੀ ਦਿਨ

ਪੰਜਾਬ ’ਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਸੀ ਆਖਰੀ ਦਿਨ

ਪੰਜਾਬ ਪੁਲਿਸ ਭਲਕੇ 1 ਜੁਲਾਈ ਤੋਂ ਕੱਟੇਗੀ ਚਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਵਾਉਣ ਦਾ ਅੱਜ ਆਖਰੀ ਦਿਨ ਸੀ। ਇਸਦੇ ਚੱਲਦਿਆਂ ਜਿਨ੍ਹਾਂ ਵੀ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਨਹੀਂ ਲੱਗੀ ਹੋਵੇਗੀ, ਪੰਜਾਬ ਪੁਲਿਸ ਉਨ੍ਹਾਂ ਦੇ ਭਲਕੇ 1 ਜੁਲਾਈ ਤੋਂ ਚਲਾਨ ਵੀ ਕੱਟਣੇ ਸ਼ੁਰੂ ਕਰ ਦੇਵੇਗੀ। ਪੰਜਾਬ ਵਿਚ ਸਾਰੇ ਤਰ੍ਹਾਂ ਦੇ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣਾ ਲਾਜ਼ਮੀ ਹੋ ਗਿਆ ਹੈ। ਪੰਜਾਬ ਸਰਕਾਰ ਨੇ 30 ਜੂਨ ਤੱਕ ਵਾਹਨਾਂ ’ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦਾ ਅਲਟੀਮੇਟਮ ਦਿੱਤਾ ਹੋਇਆ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਹਿਲੀ ਵਾਰ ਚਲਾਣ ਹੋਣ ’ਤੇ ਦੋ ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ ਅਤੇ ਦੂਜੀ ਵਾਰ ਚਲਾਨ ਹੋਇਆ ਤਾਂ ਤਿੰਨ ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਬਿਨਾ ਹਾਈ ਸਕਿਉਰਿਟੀ ਨੰਬਰ ਪਲੇਟ ਲੱਗੇ ਵਾਹਨਾਂ ਦੇ ਖਿਲਾਫ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਅਭਿਆਨ ਵੀ ਚਲਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਮੋਟਰ ਵਾਹਨ ਨਿਯਮ 1989 ਦੇ ਨਿਯਮ-50 ਦੇ ਅਨੁਸਾਰ ਸਾਰੀਆਂ ਸ਼ੇ੍ਰਣੀਆਂ ਦੇ ਵਾਹਨਾਂ ਲਈ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣਾ ਲਾਜ਼ਮੀ ਹੈ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …