ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਕ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਦੀ ਤਿਆਰੀ ਵਿਚ ਹੈ। ਇਸ ਸਬੰਧੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਇਕ ਪਾ ਕੇ ਦਿੱਤੀ ਹੈ। ਸ਼ੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਵਿਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬੀਆਂ ਨਾਲ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਪੰਜਾਬ ਦਾ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ ਅਤੇ ਲਦੀ ਹੀ ਇਸ ਸਬੰਧੀ ਵੇਰਵੇ ਪੰਜਾਬ ਦੀ ਜਨਤਾ ਨਾਲ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਥਰਮਲ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵੱਲ ਪੰਜਾਬ ਸਰਕਾਰ ਵੱਲੋਂ ਪੁੱਟਿਆ ਇਕ ਹੋਰ ਕਦਮ ਹੋਵੇਗਾ। ਧਿਆਨ ਰਹੇ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਵਿਅਕਤੀ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ।