ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੀ ਅਹੁਦਾ ਸੰਭਾਲਣ ਮੌਕੇ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਆਈ ਏ ਐਸ ਅਫ਼ਸਰ ਅਨੁਰਾਗ ਵਰਮਾ ਨੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅੱਜ ਸ਼ਨੀਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਵੱਡਾ ਸੁਧਾਰ ਹੋਇਆ ਹੈ, ਜਿਸ ਨੂੰ ਅੱਗੇ ਵੀ ਇਸੇ ਤਰ੍ਹਾਂ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਰੋਕੇ ਗਏ ਪੰਜਾਬ ਦੇ ਫੰਡਾਂ ਸਬੰਧੀ ਕੇਂਦਰ ਸਰਕਾਰ ਨਾਲ ਰਾਬਤਾ ਕਰਨ ਦੀ ਗੱਲ ਵੀ ਆਖੀ। ਧਿਆਨ ਰਹੇ ਕਿ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਫ਼ਸਰ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਲਗਾਉਣ ਸਬੰਧੀ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਰਾਗ ਵਰਮਾ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਅਨੁਰਾਗ ਵਰਮਾ ਪੰਜਾਬ ਦੇ ਐਡੀਸ਼ਨਲ ਸੈਕਟਰੀ ਹੋਮ ਸਨ। ਅਨੁਰਾਗ ਵਰਮਾ ਨੇ ਵਿਜੇ ਕੁਮਾਰ ਜੰਜੂਆ ਦੀ ਥਾਂ ਅਹੁਦਾ ਸੰਭਾਲਿਆ ਹੈ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਲੰਘੀ 30 ਜੂਨ ਨੂੰ ਅਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …