62 ਦਿਨ ਚੱਲਣ ਵਾਲੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ
ਬਾਲਟਾਲ/ਬਿਊਰੋ ਨਿਊਜ਼ : 62 ਦਿਨ ਚੱਲਣ ਵਾਲੀ ਅਮਰਨਾਥ ਯਾਤਰਾ ਦੀ ਅੱਜ ਸ਼ਨੀਵਾਰ ਨੂੰ ਸ਼ੁਰੂਆਤ ਹੋ ਗਈ ਜੋ ਕਿ 31 ਅਗਸਤ ਤੱਕ ਚੱਲੇਗੀ। ਯਾਤਰਾ ਦੇ ਪਹਿਲੇ ਦਿਨ ਅੱਜ ਜੰਮੂ-ਕਸ਼ਮੀਰ ਦੇ ਗਾਂਦਰਬਲ ’ਚ ਬਾਲਟਾਲ ਆਧਾਰ ਸ਼ਿਵਰ ਕੈਂਪ ਤੋਂ ਸ਼ਿਵ ਭਗਤਾਂ ਦਾ ਪਹਿਲਾ ਜਥਾ ਯਾਤਰਾ ਲਈ ਰਵਾਨਾ ਹੋਇਆ। ਯਾਤਰਾ ਨੂੰ ਗਾਂਦਰਬਲ ਦੇ ਡਿਪਟੀ ਕਮਿਸ਼ਨਰ ਸ਼ਿਆਮਬੀਰ ਨੇ ਸ੍ਰੀ ਅਮਰਨਾਥ ਸ਼ਰਾਇਨ ਬੋਰਡ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਹਰੀ ਝੰਡਾ ਦਿਖਾ ਕੇ ਯਾਤਰਾ ਲਈ ਰਵਾਨਾ ਕੀਤਾ। ਤੀਰਥ ਯਾਤਰੀ ਆਧਾਰ ਸ਼ਿਵਰ ਕੈਂਪ ਤੋਂ ਦੱਖਣੀ ਕਸ਼ਮੀਰ ’ਚ ਪਵਿੱਤਰ ਅਮਰਨਾਥ ਗੁਫ਼ਾ ਮੰਦਿਰ ਤੱਕ 12 ਕਿਲੋਮੀਟਰ ਦੀ ਯਾਤਰਾ ਕਰਨਗੇ। ਤੀਰਥ ਯਾਤਰੀਆਂ ਦਾ ਪਹਿਲਾ ਜਥਾ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਗਾਂਦਰਬਲ ’ਚ ਬਾਲਟਾਲ ਆਧਾਰ ਸ਼ਿਵਰ ਕੈਂਪ ਵਿਚ ਪਹੰੁਚਿਆ ਸੀ। ਉਧਮਪੁਰ ਜ਼ਿਲ੍ਹੇ ਦੇ ਟਿਕਰੀ ’ਚ ਕਾਲੀ ਮਾਤਾ ਮੰਦਿਰ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਥੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਆਮਬੀਰ ਨੇ ਦੱਸਿਆ ਕਿ ਅੱਜ ਇਥੋਂ ਯਾਤਰੀਆਂ ਦਾ ਪਹਿਲਾ ਰਵਾਨਾ ਕੀਤਾ ਗਿਆ ਹੈ, ਜਿਸ 7 ਤੋਂ 8 ਹਜ਼ਾਰ ਸ਼ਰਧਾਲੂ ਸ਼ਾਮਲ ਹਨ। ਸ੍ਰੀ ਅਮਰਨਾਥ ਸ਼ਰਾਇਨ ਬੋਰਡ ਦੇ ਸੀਈਓ ਮਨਦੀਪ ਕੁਮਾਰ ਭੰਡਾਰੀ ਨੇ ਦੱਸਿਆ ਕਿ ਹੁਣ ਤੱਕ 3 ਲੱਖ ਤੋਂ ਜ਼ਿਆਦਾ ਸ਼ਰਧਾਲੂ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …