8.6 C
Toronto
Monday, October 27, 2025
spot_img
Homeਭਾਰਤਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ

ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ

ਮੌਨਸੂਨ ਸੈਸ਼ਨ ਦੀ ਨਵੀਂ ਸੰਸਦ ’ਚ ਹੋਣ ਦੀ ਸੰਭਾਵਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਅੱਜ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੈਸ਼ਨ ਦੌਰਾਨ ਉਸਾਰੂ ਵਿਚਾਰ ਵਟਾਂਦਰੇ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਸੈਸ਼ਨ ਦੇ ਹੰਗਾਮਾ ਭਰਪੂਰ ਰਹਿਣ ਦੀ ਉਮੀਦ ਹੈ ਕਿਉਂਕਿ ਵਿਰੋਧੀ ਪਾਰਟੀਆਂ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਵਿਰੁੱਧ ਇਕਜੁੱਟ ਮੋਰਚਾ ਬਣਾਉਣ ਲਈ ਤਿਆਰੀ ਕਰ ਰਹੀਆਂ ਹਨ। ਅਸਲ ਵਿੱਚ ਸੰਸਦ ਦੀ ਬੈਠਕ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਂਝੇ ਸਿਵਲ ਕੋਡ ਲਈ ਮੈਦਾਨ ਤਿਆਰ ਕੀਤਾ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੈਸ਼ਨ ਦੇ ਪੁਰਾਣੇ ਸੰਸਦ ਭਵਨ ਵਿੱਚ ਸ਼ੁਰੂ ਹੋਣ ਅਤੇ ਬਾਅਦ ਵਿੱਚ ਇਸ ਨੂੰ ਨਵੀਂ ਇਮਾਰਤ ਵਿੱਚ ਕਰਵਾਏ ਜਾਣ ਦੀ ਉਮੀਦ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ 28 ਮਈ 2023 ਨੂੰ ਕੀਤਾ ਗਿਆ ਸੀ।

RELATED ARTICLES
POPULAR POSTS