ਐਨਸੀਪੀ ਦੇ 53 ਵਿਧਾਇਕਾਂ ’ਚੋਂ 30 ਅਜੀਤ ਪਵਾਰ ਦੇ ਨਾਲ
ਮੁੰਬਈ/ਬਿਊਰੋ ਨਿਊਜ਼ : ਰਾਸਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਨੇ ਅੱਜ ਐਤਵਾਰ ਨੂੰ ਮਹਾਰਾਸਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਵਿੱਚ ਐੱਨਸੀਪੀ ਦੇ ਕੁੱਲ 53 ਵਿਧਾਇਕ ਹਨ ਅਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਵਿੱਚ 30 ਵਿਧਾਇਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਤੋਂ ਇਲਾਵਾ ਐੱਨਸੀਪੀ ਨੇਤਾਵਾ ਛਗਨ ਭੁਜਬਲ, ਧਨੰਜੈ ਮੁੰਡੇ, ਦਿਲੀਪ ਵਾਲਸੇ ਪਾਟਿਲ, ਹਸਨ ਮੁਸ਼ਰਿਫ, ਅਦਿਤੀ ਤਟਕਰੇ, ਧਰਮਰਾਓ ਅਤਰਾਮ, ਅਨਿਲ ਪਾਟਿਲ ਅਤੇ ਸੰਜੈ ਬੰਸੋੜ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਰਾਜ ਭਵਨ ’ਚ ਹਾਜਰ ਮਹਾਰਾਸ਼ਟਰ ਦੇ ਵਿਧਾਨ ਸਭਾ ਦੇ ਸਪੀਕਰ ਰਾਹਲ ਨਰਵੇਕਰ ਨੇ ਕਿਹਾ ਕਿ ਅਜੀਤ ਪਵਾਰ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਨਸੀਪੀ ਦੇ ਸੀਨੀਅਰ ਨੇਤਾ ਅਜੀਤ ਪਵਾਰ ਨੇ ਅੱਜ ਮੁੰਬਈ ਸਥਿਤ ਆਪਣੀ ਅਧਿਕਾਰਤ ਰਿਹਾਇਸ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਲਈ ਰਵਾਨਾ ਹੋ ਗਏ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਅਜੀਤ ਪਵਾਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ।