Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ’ਤੇ ਲੋਕਾਂ ਨਾਲ ਧੱਕਾ ਕਰਨ ਦਾ ਲਗਾਇਆ ਆਰੋਪ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ’ਤੇ ਲੋਕਾਂ ਨਾਲ ਧੱਕਾ ਕਰਨ ਦਾ ਲਗਾਇਆ ਆਰੋਪ

ਕਿਹਾ : ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ
ਚਮਕੌਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਇੱਥੇ ਇੰਦਰਾ ਕਾਲੋਨੀ ਦੇ ਵਿੱਚ ਪਹੁੰਚ ਕੇ ਉਨ੍ਹਾਂ ਲੋਕਾਂ, ਜਿਨ੍ਹਾਂ ਦੇ ਆਟਾ ਦਾਲ ਸਕੀਮ ਅਧੀਨ ਕਾਰਡ ਕੱਟ ਦਿੱਤੇ ਗਏ ਹਨ, ਨਾਲ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਸਮੇਂ ਸਭ ਤੋਂ ਵੱਧ ਗਰੀਬ ਲੋਕਾਂ ਦੇ ਉਕਤ ਕਾਰਡ ਬਣਾਏ ਸਨ ਤਾਂ ਜੋ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਪਰ ਹੁਣ ‘ਆਪ’ ਦੀ ਸਰਕਾਰ ਨੇ ਉਨ੍ਹਾਂ ਦੇ ਕਾਰਡ ਕੱਟ ਦਿੱਤੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਾਲੋਨੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਕਾਰਡ ਮੁੜ ਤੋਂ ਚਲਾਉਣ ਲਈ ਉਹ ਉਨ੍ਹਾਂ ਦੇ ਧਰਨੇ ਵਿੱਚ ਵੀ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਚੰਨੀ ਆਖਿਆ ਕਿ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਨਾਲ ਧੱਕਾ ਕਰ ਰਹੀ ਹੈ, ਜਿਨ੍ਹਾਂ ਨੇ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ ਪਰ ਇਹ ਸਭ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

 

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …