ਕਿਹਾ : ਕਾਨੂੰਨੀ ਖਰਚਾ ਕੈਪਟਨ ਅਮਰਿੰਦਰ ਸਿਘ ਅਤੇ ਸੁਖਜਿੰਦਰ ਰੰਧਾਵਾ ਤੋਂ ਵਸੂਲਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਨਾਲ ਜੁੜੇ ਲੱਖਾਂ ਰੁਪਏ ਦੇ ਕਾਨੂੰਨੀ ਖਰਚ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਹ ਖਰਚਾ ਨਹੀਂ ਦੇਵੇਗੀ ਬਲਕਿ ਇਹ ਖਰਚਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਣ ਸਬੰਧੀ ਐਲਾਨ ਕੀਤਾ ਹੈ। ਲੰਘੇ ਅਪ੍ਰੈਲ ਮਹੀਨੇ ਮੁੱਖ ਮੰਤਰੀ ਦਫਤਰ ਨੇ ਲਗਭਗ 55 ਲੱਖ ਰੁਪਏ ਦਾ ਭੁਗਤਾਨ ਕਰਨ ਵਾਲੀ ਫਾਈਲ ਵਾਪਸ ਕਰ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ’ਚ ਰੱਖਣ ਅਤੇ ਸੁਪਰੀਮ ਕੋਰਟ ’ਚ ਉਸ ਦਾ ਕੇਸ ਲੜਨ ਦੀ 55 ਲੱਖ ਰੁਪਏ ਫੀਸ ਪੰਜਾਬ ਦੇ ਖਜ਼ਾਨੇ ਵਿਚੋਂ ਨਹੀਂ ਦਿੱਤੀ ਜਾਵੇਗੀ। ਇਹ ਪੈਸਾ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਿਆ ਜਾਵੇਗਾ। ਜੇਕਰ ਉਨ੍ਹਾਂ ਨੇ ਭੁਗਤਾਨ ਕਰਨ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿੱਤੇ ਜਾਣਗੇ।