-6.6 C
Toronto
Monday, January 19, 2026
spot_img
Homeਭਾਰਤਐਨਸੀਪੀ ਮੁਖੀ ਸ਼ਰਦ ਪਵਾਰ ਨੇ 5 ਜੁਲਾਈ ਨੂੰ ਮੀਟਿੰਗ ਬੁਲਾਈ

ਐਨਸੀਪੀ ਮੁਖੀ ਸ਼ਰਦ ਪਵਾਰ ਨੇ 5 ਜੁਲਾਈ ਨੂੰ ਮੀਟਿੰਗ ਬੁਲਾਈ

ਕਿਹਾ : ਮਹਾਰਾਸ਼ਟਰ ’ਚ ਜਾਤੀਵਾਦ ਦੀ ਰਾਜਨੀਤੀ ਨਹੀਂ ਚੱਲੇਗੀ
ਮੁੰਬਈ/ਬਿਊਰੋ ਨਿਊਜ਼
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਵਿਚ ਬਗਾਵਤ ਦੇ ਚੱਲਦਿਆਂ ਸ਼ਰਦ ਪਵਾਰ ਨੇ ਕਿਹਾ ਹੈ ਕਿ ਅਸੀਂ 5 ਜੁਲਾਈ ਨੂੰ ਪਾਰਟੀ ਦੇ ਸਾਰੇ ਆਗੂਆਂ ਦੀ ਮੀਟਿੰਗ ਬੁਲਾ ਲਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਜਾਤੀਵਾਦ ਦੀ ਰਾਜਨੀਤੀ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕੁਝ ਵਿਅਕਤੀ ਭਾਜਪਾ ਦੀ ਚਾਲ ਵਿਚ ਘਿਰ ਚੁੱਕੇ ਹਨ ਅਤੇ ਅਸੀਂ ਹੁਣ ਨਵੀਂ ਸ਼ੁਰੂਆਤ ਕਰਾਂਗੇ। ਸਾਬਕਾ ਮੁੱਖ ਮੰਤਰੀ ਯਸ਼ਵੰਤਰਾਓ ਚਵਾਨ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਮਹਾਰਾਸ਼ਟਰ ਅਤੇ ਦੇਸ਼ ’ਚ ਕੁਝ ਸਮੂਹਾਂ ਵਲੋਂ ਜਾਤ-ਪਾਤ ਅਤੇ ਧਰਮ ਦੇ ਨਾਮ ’ਤੇ ਸਮਾਜ ’ਚ ਫੁੱਟ ਪਾਈ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਊਧਵ ਠਾਕਰੇ ਦੀ ਅਗਵਾਈ ’ਚ ਮਹਾਰਾਸ਼ਟਰ ਦੀ ਸੇਵਾ ਕਰ ਰਹੇ ਹਾਂ ਪਰ ਕੁਝ ਲੋਕਾਂ ਨੇ ਸਾਡੀ ਸਰਕਾਰ ਨੂੰ ਡੇਗ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੁਝ ਹੋਰ ਹਿੱਸਿਆਂ ਵਿਚ ਵੀ ਅਜਿਹਾ ਹੀ ਹੋਇਆ। ਸ਼ਰਦ ਪਵਾਰ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗ ਰਹੀ ਹੈ ਅਤੇ ਮਹਾਰਾਸ਼ਟਰ ਵਿਚ ਵੀ ਅਜਿਹਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੀ ਜਨਤਾ ਨੂੰ ਇਕਜੁੱਟ ਹੋ ਕੇ ਆਪਣੀ ਤਾਕਤ ਦਿਖਾਉਣੀ ਹੋਵੇਗੀ। ਅਜਿਤ ਪਵਾਰ ਅਤੇ 8 ਹੋਰ ਵਿਧਾਇਕਾਂ ਵਲੋਂ ਕੀਤੀ ਗਈ ਬਗਾਵਤ ਤੋਂ ਬਾਅਦ ਐਨ.ਸੀ.ਪੀ. ਨੇ ਸਾਰੇ ਬਾਗੀਆਂ ਨੂੰ ਡਿਸਕੁਆਲੀਫਾਈ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਅਤੇ ਚੋਣ ਕਮਿਸ਼ਨ ਨੂੰ ਵੀ ਪੱਤਰ ਲਿਖਿਆ ਹੈ।

 

RELATED ARTICLES
POPULAR POSTS