Breaking News
Home / ਪੰਜਾਬ / ਹਰਿਆਣਾ ’ਚ ਕੁਆਰਿਆਂ ਨੂੰ ਮਿਲੇਗੀ ਪੈਨਸ਼ਨ!

ਹਰਿਆਣਾ ’ਚ ਕੁਆਰਿਆਂ ਨੂੰ ਮਿਲੇਗੀ ਪੈਨਸ਼ਨ!

ਕੁਆਰੇ ਬਜ਼ੁਰਗਾਂ ਦੀ ਮੰਗ ’ਤੇ ਖੱਟਰ ਸਰਕਾਰ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਜਲਦ ਹੀ ਕੁਆਰੇ ਵਿਅਕਤੀਆਂ ਨੂੰ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 60 ਸਾਲ ਦੇ ਅਣਵਿਆਹੇ ਬਜ਼ੁਰਗਾਂ ਦੀ ਮੰਗ ’ਤੇ ਇਹ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਮਨੋਹਰ ਲਾਲ ਖੱਟਰ ਨੇ ਇਕ ਸਮਾਗਮ ਦੌਰਾਨ ਦਿੱਤੀ ਹੈ। ਇਸ ਪੈਨਸ਼ਨ ਦਾ ਲਾਭ 45 ਤੋਂ 60 ਸਾਲ ਤੱਕ ਦੇ ਅਣਵਿਆਹੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਿਲੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਪੈਨਸ਼ਨ ਉਨ੍ਹਾਂ ਕੁਆਰੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਿਲੇਗੀ, ਜਿਨ੍ਹਾਂ ਦੀ ਸਲਾਨਾ ਆਮਦਨ 1 ਲੱਖ 80 ਹਜ਼ਾਰ ਤੋਂ ਘੱਟ ਹੋਵੇਗੀ। ਸੀਐਮ ਦਫਤਰ ਵਲੋਂ ਤਿਆਰ ਕੀਤੀ ਗਈ ਰਿਪੋਰਟ ਦੇ ਅਨੁਸਾਰ ਇਸ ਸਕੀਮ ਨਾਲ ਸਵਾ ਲੱਖ ਦੇ ਕਰੀਬ ਕੁਆਰੇ ਵਿਅਕਤੀਆਂ ਨੂੰ ਲਾਭ ਮਿਲੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਇਸ ਸਕੀਮ ਨੂੰ ਇਕ ਮਹੀਨੇ ਤੱਕ ਸ਼ੁਰੂੁ ਕਰ ਸਕਦੀ ਹੈ। ਜੇਕਰ ਹਰਿਆਣਾ ਸਰਕਾਰ ਇਹ ਸਕੀਮ ਸ਼ੁਰੂ ਕਰ ਦਿੰਦੀ ਹੈ ਤਾਂ ਹਰਿਆਣਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਧਿਆਨ ਰਹੇ ਕਿ ਹਰਿਆਣਾ ਵਿਚ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ ਅਤੇ ਹੁਣ ਕੁਆਰੇ ਬਜ਼ੁਰਗਾਂ ਨੂੰ ਵੀ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਸਕਦੀ ਹੈ।

 

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …