Breaking News
Home / ਪੰਜਾਬ / ਕਾਂਗਰਸੀ ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਵਿੰਨ੍ਹੇ ਸਿਆਸੀ ਨਿਸ਼ਾਨੇ

ਕਾਂਗਰਸੀ ਆਗੂਆਂ ਨੇ ਭਗਵੰਤ ਮਾਨ ਸਰਕਾਰ ’ਤੇ ਵਿੰਨ੍ਹੇ ਸਿਆਸੀ ਨਿਸ਼ਾਨੇ

ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੇ ਭਗਵੰਤ ਮਾਨ ਸਰਕਾਰ ਨੂੰ ਦੱਸਿਆ ਮਸ਼ਹੂਰੀਆਂ ਵਾਲੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕੋਈ ਢੁੱਕਵਾਂ ਨਾਮ ਦਿੱਤਾ ਜਾਵੇ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਨੂੰ ਮਸ਼ਹੂਰੀਆਂ ਵਾਲੀ ਸਰਕਾਰ ਦਾ ਨਾਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁੱਖ ਮੰਤਰੀ ਮਸ਼ਹੂਰੀਆਂ ਵਾਲੇ ਮੁੱਖ ਮੰਤਰੀ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ਾ ਖ਼ਤਮ ਕਰਨ ’ਚ ਇਹ ਸਰਕਾਰ ਨਾਕਾਮ ਰਹੀ ਹੈ। ਨਸ਼ਾ ਖ਼ਤਮ ਨਹੀਂ ਹੋਇਆ ਤੇ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਨੂੰਨ ਵਿਵਸਥਾ ਸੁਧਾਰਨ ’ਚ ਵੀ ਸਰਕਾਰ ਅਸਫ਼ਲ ਰਹੀ ਹੈ। ਇਸ ਮੌਕੇ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਢਾਂਚਾ ਤਹਿਸ ਨਹਿਸ ਹੋ ਗਿਆ ਹੈ ਅਤੇ ਅਗਾਮੀ ਦਿਨਾਂ ਵਿਚ ਕਾਂਗਰਸੀ ਆਗੂਆਂ ਵਲੋਂ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਸਰਕਾਰ ਦੇ ਸਿਹਤ ਸਬੰਧੀ ਦਾਅਵਿਆਂ ਦੀ ਪੋਲ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਿਕਾਸ ਦੇ ਨਾਮ ’ਤੇ ਕੋਈ ਇੱਟ ਨਹੀਂ ਲੱਗੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮਸ਼ਹੂਰੀਆ ਵਾਲੀ ਸਰਕਾਰ ਖਿਲਾਫ ਬੁਨਿਆਦੀ ਮੁੱਦਿਆਂ ’ਤੇ ਕਾਂਗਰਸ ਅਗਾਮੀ ਦਿਨਾਂ ਵਿਚ ਮੁਹਿੰਮ ਸ਼ੁਰੂ ਕਰੇਗੀ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਨਹਾਨੀ ਕੇਸ ਵੀ ਦਾਇਰ ਕੀਤਾ ਜਾਵੇਗਾ।

 

Check Also

ਪੰਜਾਬ ਪੰਚਾਇਤੀ ਰਾਜ ਬਿਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਨੇ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : …