Breaking News
Home / ਪੰਜਾਬ / ਅੰਸਾਰੀ ਮਾਮਲੇ ’ਤੇ ਪੰਜਾਬ ’ਚ ਸਿਆਸੀ ਘਮਾਸਾਣ

ਅੰਸਾਰੀ ਮਾਮਲੇ ’ਤੇ ਪੰਜਾਬ ’ਚ ਸਿਆਸੀ ਘਮਾਸਾਣ

ਸੀਐਮ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਸੁਖਜਿੰਦਰ ਰੰਧਾਵਾ ਨੂੰ ਭੇਜਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਘਮਾਸਾਣ ਮਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ ਗਏ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕਰਕੇ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸ਼ੋਸ਼ਲ ਮੀਡੀਆ ’ਤੇ ਜੰਮ ਕੇ ਬਹਿਸ ਵੀ ਚੱਲ ਰਹੀ ਹੈ। ਕੈਪਟਨ ਅਮਰਿੰਦਰ ਨੇ ਭਗਵੰਤ ਮਾਨ ਦੇ ਬਿਆਨ ਨੂੰ ਮੂਰਖਤਾ ਵਾਲਾ ਦੱਸਿਆ ਤਾਂ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਦੀ ਅਕਲਮੰਦੀ ਨੂੰ ਪੰਜਾਬ ਦੇ ਬੁਰੇ ਹਾਲਾਤ ਦਾ ਕਸੂਰਵਾਰ ਠਹਿਰਾ ਦਿੱਤਾ ਸੀ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਸੁਖਜਿੰਦਰ ਰੰਧਾਵਾ ਨੂੰ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਦੀ ਕਾਪੀ ਟਵੀਟ ਕਰਦੇ ਹੋਏ ਲਿਖਿਆ ਕਿ ਆ ਲਵੋ ਰੰਧਾਵਾ ਸਾਬ੍ਹ ਤੁਹਾਡੇ ‘ਅੰਸਾਰੀ’ ਵਾਲਾ ਨੋਟਿਸ।

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …