Breaking News
Home / ਭਾਰਤ / ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ’ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਆਬਕਾਰੀ ਕੇਸ ਦੇ ਸੰਬੰਧ ਵਿਚ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਬਿਨਯ ਬਾਬੂ ਬਿਨਯ ਦੀ ਜ਼ਮਾਨਤ ਪਟੀਸ਼ਨ ਵੀ ਖ਼ਾਰਜ ਕਰ ਦਿੱਤੀ ਹੈ। ਈਡੀ ਵਲੋਂ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਹ ਸਾਰੇ ਸਹਿ-ਆਰੋਪੀ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਆਬਕਾਰੀ ਨੀਤੀ ਲਾਗੂ ਕੀਤੀ ਸੀ, ਪਰ ਭਿ੍ਰਸ਼ਟਾਚਾਰ ਦੇ ਆਰੋਪਾਂ ਦਰਮਿਆਨ ਸਤੰਬਰ 2022 ਵਿਚ ਇਸ ਨੀਤੀ ਨੂੰ ਵਾਪਸ ਲੈ ਲਿਆ ਗਿਆ ਸੀ। ਸਿਸੋਦੀਆ ਨੂੰ ਘਪਲੇ ’ਚ ਭੂਮਿਕਾ ਲਈ ਸਭ ਤੋਂ ਪਹਿਲਾਂ 26 ਫਰਵਰੀ ਨੂੰ ਕੇਂਦਰੀ ਜਾਂਚ ਬਿਊਰੋ ਨੇ ਗਿ੍ਰਫਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਹੀ ਹਿਰਾਸਤ ਵਿਚ ਹਨ। ਹਾਈਕੋਰਟ ਸੀਬੀਆਈ ਵਾਲੇ ਮਾਮਲੇ ਵਿਚ ਵੀ ਲੰਘੀ 30 ਮਈ ਨੂੰ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਚੁੱਕਾ ਹੈ।

 

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …