ਕਿਹਾ : ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਵਿਚ ਅਤੇ ਪੰਜਾਬ ਸੁਰੱਖਿਅਤ ਹੱਥਾਂ ’ਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੁਲਿਸ ਯੂਨਿਟ ਨੂੰ ਦਿੱਤੀਆਂ ਗਈਆਂ ਨਵੀਆਂ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰ ਸਾਈਕਲਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਵਾਰ-ਵਾਰ ਕਹਿੰਦੇ ਹਨ ਕਿ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ ਅਤੇ ਤਕਨਾਲੋਜੀ ਪੱਖੋਂ ਅਸੀਂ ਪੰਜਾਬ ਪੁਲਿਸ ਨੂੰ ਦੇਸ਼ ਦੀ ਨੰਬਰ ਵੰਨ ਪੁਲਿਸ ਬਣਾਉਣਾ ਚਾਹੁੰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਵਿਚ ਅਤੇ ਪੰਜਾਬ ਵੀ ਸੁਰੱਖਿਅਤ ਹੱਥਾਂ ਵਿਚ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ। ਉਨ੍ਹਾਂ ਕਿਹਾ ਕਿ ਨਕਲੀ ਟਰੈਵਲ ਏਜੰਟਾਂ ਕਾਰਨ ਬਹੁਤ ਪੰਜਾਬੀ ਨੌਜਵਾਨਾਂ ਦੀ ਜ਼ਿੰਦਗੀ ਖਰਾਬ ਹੋ ਰਹੀ ਹੈ, ਜਿਸ ਦੇ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਕਲੀ ਟਰੈਵਲ ਏਜੰਟਾਂ ਤੋਂ ਬਚਣ ਲਈ ਪੰਜਾਬੀਆਂ ਨੂੰ ਥੋੜ੍ਹਾ ਸੁਚੇਤ ਹੋਣ ਦੀ ਲੋੜ ਹੈ।