Breaking News
Home / ਭਾਰਤ / ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ

ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ

ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ਨੂੰ ਵੀ ਮਿਲੇ ਨਵੇਂ ਪ੍ਰਧਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਰਾਜਾਂ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਭਾਰਤੀ ਜਨਤਾ ਪਾਰਟੀ ਨੇ ਅੱਜ 4 ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਬਦਲ ਦਿੱਤਾ ਹੈ। ਜਿਨ੍ਹਾਂ ਰਾਜਾਂ ਦੇ ਪ੍ਰਧਾਨਾਂ ਨੂੰ ਬਦਲਿਆ ਗਿਆ ਹੈ ਉਨ੍ਹਾਂ ਵਿਚ ਪੰਜਾਬ, ਆਂਧਰਾ ਪ੍ਰਦੇਸ਼, ਤੇਲੰਗਾਨ ਅਤੇ ਝਾਰਖੰਡ ਦਾ ਨਾਮ ਸ਼ਾਮਲ ਹੈ। ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ। ਲੰਘੇ ਦਿਨ ਤੋਂ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਜਿਸ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਮੋਹਰ ਲਗਾ ਦਿੱਤੀ ਅਤੇ ਉਹ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ। ਧਿਆਨ ਰਹੇ ਕਿ ਸੁਨੀਲ ਜਾਖੜ ਕਾਂਗਰਸ ਪਾਰਟੀ ਵਿਚ ਰਹਿੰਦੇ ਅਬੋਹਰ ਤੋਂ 3 ਵਾਰ ਐਮ ਐਲ ਏ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ। ਉਧਰ ਆਂਧਰਾ ਪ੍ਰਦੇਸ਼ ’ਚ ਡੀ. ਪੁਰੰਦੇਸ਼ਵਰੀ ਨੂੰ, ਤੇਲੰਗਾਨਾ ’ਚ ਜੀ ਕਿਸ਼ਨ ਰੇਡੀ ਅਤੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਮਰਾਂਡੀ ਨੂੰ ਝਾਰਖੰਡ ਸੂਬੇ ਦੀ ਕਮਾਂਡ ਸੌਂਪੀ ਗਈ ਹੈ। ਨਵੇਂ ਸੂਬਾ ਪ੍ਰਧਾਨਾਂ ਦੇ ਨਾਵਾਂ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਮੋਹਰ ਲਗਾਈ।

 

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …