ਰਾਜਾ ਵੜਿੰਗ ਨੇ ਕਿਹਾ : ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਕੀਤਾ ਸੀ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ਼
ਜਿਉ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਪੰਜਾਬ ਦੀ ਰਾਜਨੀਤੀ ਵਿਚ ਵੀ ਸਰਗਰਮੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਿਚਾਲੇ ਦੁਬਾਰਾ ਗਠਜੋੜ ਹੋਣ ਦਾ ਦਾਅਵਾ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੇ ਸਨ ਅਤੇ ਦੋਵਾਂ ਪਾਰਟੀਆਂ ਨੇ ਵੱਖ ਹੋਣ ਦਾ ਸਿਰਫ ਡਰਾਮਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੀ ਇਹ ਦੋਵੇਂ ਪਾਰਟੀਆਂ ਵੱਖ ਹੋਈਆਂ ਸਨ। ਰਾਜਾ ਵੜਿੰਗ ਨੇ ਸੁਨੀਲ ਜਾਖੜ ਸਬੰਧੀ ਗੱਲ ਕਰਦਿਆਂ ਕਿਹਾ ਕਿ ਜਾਖੜ ਜਿਨ੍ਹਾਂ ਸਿਆਸੀ ਪਾਰਟੀਆਂ ਦੇ ਆਹਮਣੇ-ਸਾਹਮਣੇ ਹੁੰਦੇ ਰਹੇ ਹਨ, ਹੁਣ ਉਨ੍ਹਾਂ ਦੇ ਨਾਲ ਹੀ ਸਾਂਝ ਪਾ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੱਖ ਹੋਣ ਦਾ ਸਿਰਫ ਡਰਾਮਾ ਕੀਤਾ ਸੀ ਅਤੇ ਇਨ੍ਹਾਂ ਦਾ ਗਠਜੋੜ ਸਮਝੌਤਾ ਪਹਿਲਾਂ ਤੋਂ ਹੀ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਭਾਜਪਾ ਦੇ ਆਗੂਆਂ ’ਤੇ ਭਰੋਸਾ ਨਹੀਂ ਕਰੇਗੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …