ਸੰਧਵਾਂ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਸਵਾਗਤ
ਮੋਗਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਪਿੰਡ ਚੰਦ ਪੁਰਾਣਾ ਵਿਖੇ ਟੌਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਸੂਬੇ ’ਚ 10 ਟੌਲ ਪਲਾਜ਼ਾ ਬੰਦ ਕਰਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਜੇਬਾਂ ਵਿਚੋਂ ਪੈਸਾ ਕਢਵਾਉਂਦੀ ਨਹੀਂ ਸਗੋਂ ਬਚਾਉਂਦੀ ਹੈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ, ਸਾਬਕਾ ਐਮਪੀ ਸਾਧੂ ਸਿੰਘ, ਵਿਧਾਇਕ ਅੰਮਿ੍ਰਤਪਾਲ ਸਿੰਘ ਸੁਖਾਨੰਦ, ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਹਾਜ਼ਰ ਸਨ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂੁਬਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸੰਧਵਾਂ ਨੇ ਕਿਹਾ ਕਿ ਚੰਦ ਪੁਰਾਣਾ ਵਿਖੇ ਟੌਲ ਪਲਾਜ਼ਾ ਬੰਦ ਹੋਣ ਨਾਲ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਸਵਾਗਤਯੋਗ ਹੈ।