13.9 C
Toronto
Saturday, October 10, 2026
spot_img
Homeਭਾਰਤਪੰਜਾਬ ਵਿਚ ਭਾਜਪਾ ਨੂੰ ਕਰਾਂਗਾ ਮਜ਼ਬੂਤ : ਸੁਨੀਲ ਜਾਖੜ

ਪੰਜਾਬ ਵਿਚ ਭਾਜਪਾ ਨੂੰ ਕਰਾਂਗਾ ਮਜ਼ਬੂਤ : ਸੁਨੀਲ ਜਾਖੜ

ਪੰਜਾਬ ਵਿਚ ਭਾਜਪਾ ਨੂੰ ਕਰਾਂਗਾ ਮਜ਼ਬੂਤ : ਸੁਨੀਲ ਜਾਖੜਜਾਖੜ ਨੂੰ ਮਿਲੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਅਤੇ 117 ਵਿਧਾਨ ਸਭਾ ਸੀਟਾਂ ’ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਸੁਨੀਲ ਜਾਖੜ ਨੇ ਨਵੀਂ ਦਿੱਲੀ ਵਿਚ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਧੰਨਵਾਦੀ ਮੀਟਿੰਗ ਕੀਤੀ। ਇਸਦੇ ਚੱਲਦਿਆਂ ਜਾਖੜ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 2021 ਵਿੱਚ ਐੱਨਡੀਏ ਨੂੰ ਛੱਡਣ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਕੋਈ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਗਠਜੋੜ ਦੀ ਗੱਲਬਾਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਵਿਸ਼ੇਸ਼ ਅਧਿਕਾਰ ਹੈ। ਧਿਆਨ ਰਹੇ ਕਿ ਸੁਨੀਲ ਜਾਖੜ ਨੂੰ ਲੰਘੇ ਕੱਲ੍ਹ ਹੀ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੀ ਪ੍ਰਧਾਨਗੀ ਅਸ਼ਵਨੀ ਸ਼ਰਮਾ ਕੋਲ ਸੀ।

 

RELATED ARTICLES

POPULAR POSTS