-7.4 C
Toronto
Wednesday, February 4, 2026
spot_img
Homeਪੰਜਾਬਪੰਜਾਬ ਦੇ ਸਿੱਖਿਆ ਵਿਭਾਗ ਦਫਤਰਾਂ ’ਚ ਅੱਜ ਕੰਮ ਰਿਹਾ ਠੱਪ

ਪੰਜਾਬ ਦੇ ਸਿੱਖਿਆ ਵਿਭਾਗ ਦਫਤਰਾਂ ’ਚ ਅੱਜ ਕੰਮ ਰਿਹਾ ਠੱਪ

ਕੱਚੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਵੀਰਵਾਰ ਨੂੰ ਸਿੱਖਿਆ ਵਿਭਾਗ ਦੇ ਦਫਤਰਾਂ ਵਿਚ ਦਫਤਰੀ ਕੰਮ ਨਹੀਂ ਹੋਇਆ। ਸਿੱਖਿਆ ਵਿਭਾਗ ਵਿਚ ਠੇਕੇ ’ਤੇ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੇ ਦਫਤਰਾਂ ਵਿਚ ਕਲਮ ਛੋੜ ਹੜਤਾਲ ਕੀਤੀ ਹੈ। ਕੱਚੇ ਕਰਮਚਾਰੀਆਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਸਰਕਾਰ ਦੇ ਖਿਲਾਫ ਵਾਅਦਾ ਖਿਲਾਫੀ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ। ਕਰਮਚਾਰੀਆਂ ਦਾ ਆਰੋਪ ਹੈ ਕਿ ਆਮ ਆਦਮੀ ਪਾਰਟੀ ਪਿਛਲੇ 10 ਮਹੀਨਿਆਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਪ੍ਰਚਾਰ ਕਰ ਰਹੀ ਹੈ, ਪਰ ਜੋ ਸੱਚਾਈ ਸਾਹਮਣੇ ਆਈ ਹੈ, ਉਹ ਇਹ ਹੈ ਕਿ ਸਰਕਾਰ ਕੱਚੇ ਕਰਮਚਾਰੀਆਂ ਦੇ ਨਾਲ ਧੋਖਾ ਕਰ ਰਹੀ ਹੈ। ਹੜਤਾਲ ਕਰਨ ਵਾਲੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਕੇਲ, ਸੀਐਸਆਰ ਅਤੇ ਪੈਨਸ਼ਨ ਲਾਭ ਦਿੱਤੇ ਬਿਨਾ ਰੈਗੂਲਰ ਕਰਨ ਦਾ ਪ੍ਰਚਾਰ ਕਰ ਰਹੀ ਹੈ, ਜੋ ਕਰਮਚਾਰੀਆਂ ਦੇ ਨਾਲ ਪੂਰੀ ਤਰ੍ਹਾਂ ਨਾਲ ਧੋਖਾ ਹੈ। ਸਿੱਖਿਆ ਵਿਭਾਗ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਲੂਮ ਹੈ ਕਿ ਹੜਤਾਲ ਕਰਕੇ ਕੰਮ ਪ੍ਰਭਾਵਿਤ ਹੋ ਰਿਹਾ ਹੈ, ਪਰ ਉਹ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਆਪਣੇ ਹੱਕਾਂ ਦੇ ਲਈ ਇਹ ਕਦਮ ਉਠਾਉਣਾ ਪਿਆ ਹੈ।

 

RELATED ARTICLES
POPULAR POSTS